ਯੂਕਰੇਨ ‘ਚ ਫਸੇ ਪੰਜਾਬੀਆਂ ਲਈ ਸੁਖਬੀਰ ਬਾਦਲ ਦੀ ਅਪੀਲ, ਭਾਰਤ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਚੰਡੀਗੜ੍ਹ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਜੰਗ ਦੇ ਐਲਾਨ ਤੋਂ ਬਾਅਦ ਯੂਕਰੇਨ ਨੇ ਦੇਸ਼ ਵਿਚ ਹਵਾਈ ਯਾਤਰਾ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।…

ਚੰਡੀਗੜ੍ਹ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਲੋਂ ਜੰਗ ਦੇ ਐਲਾਨ ਤੋਂ ਬਾਅਦ ਯੂਕਰੇਨ ਨੇ ਦੇਸ਼ ਵਿਚ ਹਵਾਈ ਯਾਤਰਾ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਭਾਰਤੀ ਨੌਜਵਾਨ ਯੂਕਰੇਨ ਵਿਚ ਫਸੇ ਹੋਏ ਹਨ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।

 

ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ, ਖਾਸ ਕਰਕੇ ਸੈਂਕੜੇ ਪੰਜਾਬੀ ਨੌਜਵਾਨਾਂ, ਜਿਨ੍ਹਾਂ ਨੇ ਰੂਸ ਵੱਲੋਂ ਜੰਗ ਦੇ ਐਲਾਨ ਤੋਂ ਬਾਅਦ ਭਾਰਤ ਨੂੰ ਸੁਨੇਹੇ ਭੇਜੇ ਹਨ, ਨੂੰ ਕੱਢਣ ਲਈ ਐਮਰਜੈਂਸੀ ਕਦਮ ਚੁੱਕਣ ਦੀ ਅਪੀਲ ਕਰਦੇ ਹਾਂ। ਸਾਰੇ ਭਾਰਤੀਆਂ ਨੂੰ ਤੁਰੰਤ ਏਅਰ-ਲਿਫਟ ਕੀਤਾ ਜਾਣਾ ਚਾਹੀਦਾ ਹੈ।

 

Leave a Reply

Your email address will not be published. Required fields are marked *