ਚੰਡੀਗੜ੍ਹ : ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਅੰਮ੍ਰਿਤਸਰ ਪੂਰਬੀ ਸੀਟ ਤੋਂ ਬਿਕਰਮ ਮਜੀਠੀਆ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੋਣ ਲੜਨਗੇ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਧੂ ਦੇ ਸਿਆਸੀ ਜੀਵਨ ਦਾ ਅੰਤ ਹੈ।ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦਾ ਆਖਰੀ ਇਲੈਕਸ਼ਨ ਹੋਵੇਗਾ।


