ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਨਹਾਨੀ ਕੇਸ ਦਾਇਰ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਦਾ ਇਲਜ਼ਾਮ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ਤੇ ਦੋਸ਼ ਲਾਇਆ ਸੀ । ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾ ਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।

.jpg)



.jpg)
.jpg)