ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਲਗਾਤਾਰ ਟਕਸਾਲੀ ਅਕਾਲੀ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿਸਦੇ ਚਲਦੇ ਸੁਖਬੀਰ ਬਾਦਲ ਨੇ ਇਹਨਾਂ ਵਿਰੋਧ ਤੋਂ ਬਾਅਦ ਆਪਣਾ ਇਕ ਵੱਡਾ ਬਿਆਨ ਦਿੱਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸੁਖਬੀਰ ਬਾਦਲ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਜੇਕਰ ਉਹ ਉਹਨਾਂ ਨੂੰ ਪ੍ਰਧਾਨਗੀ ਛੱਡਣ ਲਈ ਕਹੇਗੀ ਤਾਂ ਉਹਨਾ ਆਪਣਾ ਪ੍ਰਧਾਨਗੀ ਦਾ ਅਹੁਦਾ ਛੱਡ ਦੇਣਗੇ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਟਕਸਾਲੀ ਆਗੂਆਂ ਦਾ ਉਹ ਸਤਿਕਾਰ ਕਰਦੇ ਹਨ ਤੇ ਜੇਕਰ ਉਹ ਚਾਹੁੰਦੇ ਹਨ ਕੀ ਉਹ ਆਪਣੀ ਪ੍ਰਧਾਨਗੀ ਛੱਡ ਦੇਣ ਤਾਂ ਉਹ ਪ੍ਰਧਾਨਗੀ ਛੱਡਣ ਲਈ ਤਿਆਰ ਹਨ। ਦੱਸਣਯੋਗ ਗੱਲ ਹੈ ਕਿ ਸੁਖਬੀਰ ਬਾਦਲ ਦੇ ਇਸ ਬਿਆਨ ਤੋਂ ਬਾਅਦ ਪਾਰਟੀ ਵਿੱਚ ਕਾਫੀ ਹਲਚਲ ਮਚ ਗਈ ਹੈ।


