ਪੰਜਾਬ ‘ਚ ਪੈਰ ਪਸਾਰ ਰਹੇ ਨਸ਼ੇ ਤੇ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਨੂੰ ਘੇਰਿਆ, ਦਿੱਤਾ ਇਹ ਵੱਡਾ ਬਿਆਨ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਨਸ਼ੇ ਤੇ ਕਾਨੂਨ ਵਿਵਸਥਾ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਆੜੇ ਹੱਥੀ ਲਿਆ। ਦਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਨਸ਼ੇ ਤੇ ਕਾਨੂਨ ਵਿਵਸਥਾ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਆੜੇ ਹੱਥੀ ਲਿਆ। ਦਸ ਦਈਏ ਕਿ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਚ ਕਾਂਗਰਸ ਪਾਰਟੀ ਦੀ ਸ਼ਹਿ ਚ ਨਸ਼ਾ ਸਰੇਆਮ ਵਿਕ ਰਿਹਾ ਹੈ।

ਜਿਸ ਕਾਰਨ ਨੌਜਵਾਨ ਇਸ ਨਸ਼ੇ ਦੀ ਚਪੇਟ ਚ ਆ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਕਾਫੀ ਵਿਗੜੀ ਹੋਈ ਹੈ ਜਿਸ ਕਾਰਨ ਆਏ ਦਿਨ ਵੱਡੀਆਂ ਵੱਡੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ। ਉੱਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਹਰਿਆਣਾ ਚ ਅਕਾਲੀ ਭਾਜਪਾ ਦਾ ਗੱਠਜੋੜ ਨਹੀਂ ਹੋਵੇਗਾ ਪਰ ਇਸ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰਭਾਵ ਪੰਜਾਬ ਚ ਅਕਾਲੀ ਭਾਜਪਾ ਗੱਠਜੋੜ ਤੇ ਨਹੀਂ ਪਵੇਗਾ।

Leave a Reply

Your email address will not be published. Required fields are marked *