ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੀ ਮੁਕਤਸਰ ਸਾਹਿਬ ਪਹੁੰਚੇ। ਇਸ ਦੌਰਾਨ ਉਹਨਾਂ ਨੇ ਹਲਕਾ ਲੰਬੀ ਤੇ ਮੰਡੀ ਕਿਲ੍ਹਿਆਂਵਾਲੀ ਦੇ ਵਰਕਰਾਂ ਦੇ ਨਾਲ ਬੈਠਕ ਕੀਤੀ। ਨਾਲ ਹੀ ਉਹਨਾਂ ਨੇ ਪਾਰਟੀ ਨੂੰ ਛੱਡ ਕੇ ਗਏ ਸ਼ੇਰ ਸਿੰਘ ਘੁਬਾਇਆ ਤੇ ਜੰਮ੍ਹ ਕੇ ਨਿਸ਼ਾਨਾ ਸਾਧਿਆ।
ਉਹਨਾਂ ਨੇ ਘੁਬਾਇਆ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਘੁਬਾਇਆ ਦੋ ਸਾਲ ਪਹਿਲਾ ਹੀ ਕਾਂਗਰਸੀ ਹੋ ਚੁੱਕੇ ਸੀ। ਨਾਲ ਹੀ ਉਹਨਾਂ ਨੇ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਨੂੰ ਕਿਹਾ ਕਿ ਉਹ ਪਾਕਿਸਤਾਨ ਹਨ ਜਾਂ ਫਿਰ ਹਿੰਦੂਸਤਾਨੀ।

