ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਅਤੇ ਜਥੇਦਾਰ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ਕਰਨ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ 4 ਵਜੇ ਹੀਰਾ ਨਗਰ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਰਹੇ ਹਨ |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਟੌਹੜਾ ਪਰਿਵਾਰ ਅੱਜ ਪਾਰਟੀ ‘ਚ ਵਾਪਸੀ ਕਰਨਗੇ ਇਸ ਦੌਰਾਨ ਟੌਹੜਾ ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ ‘ਚ ਆਉਣ ਨਾਲ ਪਾਰਟੀ ਹੋਰ ਮਜ਼ਬੂਰ ਹੋਵੇਗੀ ਅਤੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲੇਗਾ।
Watch Video
