ਫਿਰੋਜ਼ਪੁਰ ਸੀਟ ਤੋਂ ਸੁਖਬੀਰ ਬਾਦਲ ਨੇ ਕਾਂਗਰਸ ਨੂੰ ਚਿੱਤ ਕਰ ਕੀਤਾ ਮੂੰਹ ਬੰਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨੀ ਜਾਣ ਵਾਲੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਮੀਦਵਾਰ ਸੁਖਬੀਰ ਸਿੰਘ ਬਾਦਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਭ ਤੋਂ ਹੌਟ ਸੀਟ ਮੰਨੀ ਜਾਣ ਵਾਲੀ ਫਿਰੋਜ਼ਪੁਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਭਾਰੀ ਵੋਟਾਂ ਦੇ ਨਾਲ ਜਿੱਤ ਹਾਸਿਲ ਕੀਤੀ। ਦਸ ਦਈਏ ਕਿ ਉਹਨਾਂ ਨੂੰ ਇਸ ਸੀਟ ਲਈ 198136 ਵੋਟ ਮਿਲੇ।

Sukhbir badal

ਇਸ ਵੱਡੀ ਜਿੱਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧਿਆ ਨੂੰ ਹਰਾ ਕੇ ਇਤਿਹਾਸ ਰੱਚ ਦਿੱਤਾ ਹੈ। ਉਹਨਾਂ ਦੀ ਇਸ ਜਿੱਤ ਤੋਂ ਬਾਅਦ ਬਾਦਲ ਪਰਿਵਾਰ ਚ ਜਿੱਥੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਉੱਥੇ ਉਹਨਾਂ ਦੇ ਸਮਰਥਕਾਂ ਚ ਵੀ ਜਸ਼ਨ ਮਨਾਇਆ ਜਾ ਰਿਹਾ ਹੈ।

akali Dal

ਦਸ ਦਈਏ ਕਿ ਸੁਖਬੀਰ ਬਾਦਲ ਨੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਭਾਰੀ ਵੋਟਾਂ ਦੇ ਫਰਕ ਦੇ ਨਾਲ ਹਰਾਇਆ। ਪੰਜਾਬ ਦੀ ਹੌਟ ਸੀਟ ਫਿਰੋਜ਼ਪੁਰ ਲਈ ਅਕਾਲੀ ਦਲ ਦੇ ਸੁਖਬੀਰ ਬਾਦਲ ਤੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਆਪਣੀ ਕਿਸਮਤ ਅਜਮਾ ਰਹੇ ਸੀ

Sukhbir badal

ਜਦਕਿ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਬਾਦਲ ਤੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਵਿਚਾਲੇ ਇਸ ਸੀਟ ਲਈ ਸਖਤ ਮੁਕਾਬਲਾ ਸੀ। ਪਰ ਇਹ ਸੀਟ ਅਕਾਲੀ ਦਲ ਦੀ ਝੌਲੀ ‘ਚ ਆਈ।

Leave a Reply

Your email address will not be published. Required fields are marked *