ਮਾਨਸਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਸਣੇ ਵੱਡੇ ਸਿਆਸਤਦਾਨ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਇਸੇ ਲੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਸੁਖਬੀਰ ਬਾਦਲ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਦੇ ਨਾਲ ਸੀ।
Also Read: ਵਿਵਾਦਾਂ ‘ਚ ਪੰਜਾਬੀ ਗਾਇਕ ਮਨਕੀਰਤ ਔਲਖ: 8 ਸਾਲ ਪੁਰਾਣੀਆਂ ਤਸਵੀਰਾਂ ਹੋ ਰਹੀਆਂ ਵਾਇਰਲ
ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਪੰਜਾਬ ਸਰਕਾਰ ਤੋਂ ਇਨਸਾਫ ਦੀ ਮੰਗ ਕਰਦਿਆਂ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਲਿਖਿਆ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ‘ਸਿੱਧੂ ਮੂਸੇਵਾਲਾ’ ਦੇ ਘਰ ਪਹੁੰਚ, ਉਸ ਦੇ ਮਾਤਾ-ਪਿਤਾ ਨਾਲ ਉਸ ਦੇ ਬੇਵਕਤੀ ਦਿਹਾਂਤ ਦਾ ਦੁੱਖ ਵੰਡਾਇਆ। ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਬੜੀ ਡੂੰਘੀ ਸੱਟ ਹੈ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਸੰਗੀਨ ਮਾਮਲੇ ‘ਚ ਪਰਿਵਾਰ ਨੂੰ ਛੇਤੀ ਤੋਂ ਛੇਤੀ ਇਨਸਾਫ਼ ਦਿੱਤਾ ਜਾਵੇ।
Also Read: ਲਾਰੈਂਸ ਬਿਸ਼ਨੋਈ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਿਜ ਕੀਤੀ ਪਟਿਸ਼ਨ



