ਵਿੱਕੀ ਮਿੱਡੂਖੇੜਾ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ (ਇੰਟ.)- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ (Midukhera) ਵਿਖੇ ਅੱਜ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vikramjit Singh Vicky Midukhera)…

ਸ੍ਰੀ ਮੁਕਤਸਰ ਸਾਹਿਬ (ਇੰਟ.)- ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਪਿੰਡ ਮਿੱਡੂਖੇੜਾ (Midukhera) ਵਿਖੇ ਅੱਜ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ (Vikramjit Singh Vicky Midukhera) ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal), ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ (Former Union Minister Bibi Harsimrat Kaur) ਬਾਦਲ, ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ (Lok Sabha Member Jagmeet Singh Brar), ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring), ਯੂਥ ਅਕਾਲੀ ਦਲ (Youth Akali Dal) ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ (President Parambans Singh Bunty Romana) ਸਮੇਤ ਪੰਜਾਬ ਭਰ ਤੋਂ ਕਈ ਵਿਧਾਇਕ ਸਾਬਕਾ ਵਿਧਾਇਕ ਅਤੇ ਵੱਖ ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਸ਼ਾਮਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪੜੋ ਹੋਰ ਖਬਰਾਂ: ਵਿਜੇ ਮਾਲਿਆ ਦੇ ਕਿੰਗਫਿਸ਼ਰ ਹਾਊਸ ਦੀ ਹੋਈ ਨਿਲਾਮੀ, ਇੰਨੇ ਕਰੋੜ ਦੀ ਲੱਗੀ ਆਖਰੀ ਬੋਲੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਜੇਕਰ ਸਰਕਾਰ ਬਣੀ ਤਾਂ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਪਿੰਡ ਮਿੱਡੂਖੇੜਾ ਵਿਖੇ ਯਾਦਗਾਰ ਬਣਾਉਣ ਦੀ ਵੀਹ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਜਗਮੀਤ ਸਿੰਘ ਬਰਾੜ ਨੇ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਤੇ ਗਹਿਰੀ ਚਿੰਤਾ ਪ੍ਰਗਟ ਕੀਤੀ।

ਪੜੋ ਹੋਰ ਖਬਰਾਂ: ਦੇਸ਼ ‘ਚ ਕੋਰੋਨਾ ਦੇ 36 ਹਜ਼ਾਰ ਨਵੇਂ ਮਾਮਲੇ, 493 ਲੋਕਾਂ ਦੀ ਹੋਈ ਮੌਤ

ਜ਼ਿਕਰਯੋਗ ਹੈ ਕਿ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐੱਸ. ਓ. ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦਾ ਅਣਪਛਾਤਿਆਂ ਵੱਲੋਂ 7 ਅਗਸਤ ਸ਼ਨੀਵਾਰ ਨੂੰ ਸੈਕਟਰ 71 ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਿੱਡੂਖੇੜਾ ਨੂੰ ਲਗਭਗ 12 ਗੋਲੀਆਂ ਲੱਗੀਆਂ ਅਤੇ 10 ਗੋਲ਼ੀਆਂ ਉਸ ਦੇ ਸਰੀਰ ’ਚੋਂ ਆਰ-ਪਾਰ ਹੋ ਗਈਆਂ ਜਦਕਿ ਦੋ ਗੋਲੀਆਂ ਪੋਸਟਮਾਰਟਮ ਦੌਰਾਨ ਬਰਾਮਦ ਹੋਈਆਂ।

Leave a Reply

Your email address will not be published. Required fields are marked *