ਸੁਖਬੀਰ ਸਿੰਘ ਬਾਦਲ ਪਹੁੰਚੇ ਬਲਾਚੌਰ ਤੋਂ ਬੀਬੀ ਸੁਨੀਤਾ ਚੌਧਰੀ ਦੇ ਹੱਕ ‘ਚ ਪ੍ਰਚਾਰ ਕਰਨ

ਰੂਪਨਗਰ- ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਪੰਜਾਬ (Punjab) ਵਿਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸੇ ਦੇ ਚਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ…

ਰੂਪਨਗਰ- ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ ਪੰਜਾਬ (Punjab) ਵਿਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਇਸੇ ਦੇ ਚਲਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਜਿੱਤਣ ਲਈ ਲਗਾਤਾਰ ਵੱਖ-ਵੱਖ ਹਲਕਿਆਂ ਦੇ ਵਿੱਚ ਚੋਣ ਰੈਲੀਆਂ (Election rallies) ਕੀਤੀਆਂ ਜਾ ਰਹੀਆਂ ਹਨ। ਵਿਧਾਨਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਸੁਨੀਤਾ ਚੌਧਰੀ ਦੇ ਹੱਕ ਵਿਚ ਦਾਣਾ ਮੰਡੀ ਬਲਾਚੌਰ ਵਿਖੇ ਰੱਖੀ ਰੈਲੀ ਨੂੰ ਸੰਬੋਧਨ ਕਰਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਡਾ:ਦਲਜੀਤ ਸਿੰਘ ਚੀਮਾ ਵੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਬੀਬੀ ਸੁਨੀਤਾ ਦੀ ਜਨਤਾ ਪ੍ਰਤੀ ਸੇਵਾ ਨੂੰ ਦੇਖ ਕੇ ਬਹੁਤ ਹੀ ਪ੍ਰਭਾਵਿਤ ਹੋਏ। ਉਨ੍ਹਾਂ ਕਿਹਾ ਕਿ ਬੀਬੀ ਸੁਨੀਤਾ ਨੇ ਆਪਣੀ ਨੌਕਰੀ ਛੱਡ ਕੇ ਜਨਤਾ ਦੀ ਸੇਵਾ ਕਰਨ ਨੂੰ ਚੁਣਿਆ ਜਦੋਂ ਕਿ ਲੋਕ ਤਾਂ ਨੌਕਰੀ ਦੇ ਨਾਲ-ਨਾਲ ਸਿਆਸਤ ਵਿਚ ਨਿੱਜੀ ਸਵਾਰਥ ਲਈ ਹੀ ਆਉਂਦੇ ਹਨ।  

ਦੇਖੋ ਵੀਡੀਓ-

 

Leave a Reply

Your email address will not be published. Required fields are marked *