ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਜਲੰਧਰ ਦੇ ਦੌਰੇ ’ਤੇ ਹਨ। ਸੁਖਬੀਰ ਸਿੰਘ ਬਾਦਲ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸੱਚਖੰਡ ਵਿਖੇ ਮੱਥਾ ਟੇਕਿਆ ਅਤੇ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂ ਹਾਜ਼ਰ ਸਨ।
Also Read: ਮਸ਼ਹੂਰ ਗਾਇਕਾ ਕੌਰ ਬੀ ਨੇ ਖਰੀਦੀ 1.5 ਕਰੋੜ ਦੀ ਗੱਡੀ, ਸਾਂਝੀ ਕੀਤੀ ਤਸਵੀਰ
ਇਥੇ ਦੱਸਣਯੋਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ’ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਹ ਰੋਡ ਸ਼ੋਅ ਕਰਤਾਰਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਸਾਂਝੇ ਉਮੀਦਵਾਰ ਦੇ ਤੌਰ ’ਤੇ ਉਤਾਰੇ ਗਏ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਕੀਤਾ ਜਾ ਰਿਹਾ ਹੈ। ਵੱਡੇ ਰੋਡ ਸ਼ੋਅ ਦੌਰਾਨ ਸੁਖਬੀਰ ਸਿੰਘ ਬਾਦਲ ਬਲਵਿੰਦਰ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੇ ਹਨ।
Also Read: SC ਦੀ ਦਿੱਲੀ ਸਰਕਾਰ ਨੂੰ ਫਟਕਾਰ, ਕਿਹਾ-‘ਮਾਪੇ ਵਰਕ ਫਰਾਮ ਹੋਮ ਤੇ ਬੱਚੇ ਜਾ ਰਹੇ ਸਕੂਲ’
ਇਥੇ ਪਹੁੰਚਣ ’ਤੇ ਸੁਖਬੀਰ ਸਿੰਘ ਬਾਦਲ ਦਾ ਵਰਕਰਾਂ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਵਰਕਰਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰਾਨ ਵੱਡੀ ਗਿਣਤੀ ’ਚ ਬਸਪਾ ਤੇ ਅਕਾਲੀ ਦਲ ਦੇ ਆਗੂ ਪਹੁੰਚੇ ਹੋਏ ਹਨ। ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਧਰਤੀ ਡੇਰਾ ਬੱਲਾ ਵਿਖੇ ਵੀ ਨਤਮਸਤਕ ਹੋਏ। ਇਸ ਦੇ ਨਾਲ ਹੀ ਉਹ ਕਰਤਾਰਪੁਰ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕਰਨਗੇ।
Also Read: ਸਿੱਧੂ ਮੂਸੇ ਵਾਲਾ ਦੀ ਹੋ ਸਕਦੀ ਹੈ ਸਿਆਸਤ ‘ਚ ਐਂਟਰੀ! ਲੜ ਸਕਦੇ ਨੇ ਚੋਣ

