ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ‘ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਜਿਸ ਕਾਰਨ ਵਿਰੋਧੀ ਪਾਰਟੀ ਲਗਾਤਾਰ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ। ਇਸਦੇ ਚੱਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਸ਼ੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ‘ਚ ਨਸ਼ਾ ਪਹਿਲਾ ਨਾਲੋਂ ਵਧ ਗਿਆ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਆਪਣੇ ਲੀਡਰਾਂ ਨੂੰ ਖੁੱਲ੍ਹ ਦਿੱਤੀ ਹੋਈ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਹੀ ਰਾਜ ਚ ਨਸ਼ਾ ਵਧਿਆ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਰਹੱਦ ਪਾਰੋਂ 500 ਕਿਲੋ ਦੇ ਹਿਸਾਬ ਨਾਲ ਹੈਰੋਇਨ ਆਉਣ ਲੱਗੀ ਹੈ। ਪੰਜਾਬ ਚ ਆਉਂਦੀ ਹੈਰੋਇਨ ਲਈ ਪੰਜਾਬ ਸਰਕਾਰ ਜ਼ਿੰਮੇਵਾਰ’ ਹੈ। ਨਾਲ ਹੀ ਸੁਖਬੀਰ ਬਾਦਲ ਨੇ ਆਪਣੇ ਬਿਆਨ ਚ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਭਾਰਤ ਚ ਨਾਰਕੋ ਟੈਰੀਰੀਜ਼ਮ ਫੈਲਾ ਰਿਹਾ ਹੈ।


