ਗੁਰੂ ਹਰਸਹਾਏ- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂਹਰਸਹਾਏ ਵਿਖੇ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਗੁਰੂ ਹਰਸਹਾਏ ਦੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਜਿੱਥੇ ਅੱਜ ਉਨ੍ਹਾਂ ਵਲੋਂ ਟਰੇਡ ਵਿੰਗ ਦੇ ਮੈਂਬਰਾਂ ਦੇ ਨਾਲ ਮੀਟਿੰਗ ਕਰ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ।
ਪੜੋ ਹੋਰ ਖਬਰਾਂ: ਲੁਧਿਆਣਾ ਦੇ ਫੀਲਡ ਗੰਜ ਇਲਾਕੇ ‘ਚ ਪਲਾਸਟਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ ਸੀ। ਇਸ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ।
ਪੜੋ ਹੋਰ ਖਬਰਾਂ: ਮੋਗਾ ‘ਚ ਬਿਜਲੀ ਘਰ ਦੇ ਸਾਹਮਣੇ ਮੁਲਾਜ਼ਮ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਹਲਕਾ ਵਾਈਜ਼ ਦੌਰਿਆਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ ।
ਪੜੋ ਹੋਰ ਖਬਰਾਂ: ਕਟੜਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.6 ਤੀਬਰਤਾ




