ਸੁਖਦੇਵ ਢੀਂਡਸਾ ਦੇ ਤਿੱਖੇ ਬੋਲ, ਚਾਪਲੂਸੀ ਕਰਕੇ ਕਿਸੇ ਦੀ ਕੁਰਸੀ ਨਹੀਂ, ਪਾਰਟੀ ਬਚਾਉਂਣਾ ਚਾਹੁੰਦੇ ਹਾਂ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਾਬਕਾ ਜਨਰਲ ਸਕੱਤਰ ਅਤੇ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ, ਪਾਰਟੀ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਾਬਕਾ ਜਨਰਲ ਸਕੱਤਰ ਅਤੇ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ, ਪਾਰਟੀ ਵੱਲੋਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਨੂੰ ਨੋਟਿਸ ਜਾਰੀ ਕਰਨਾ ਉਨ੍ਹਾਂ ਦੇ ‘ਸਿਧਾਂਤਕ ਰੁਖ’ ਵੱਲ ਪਹਿਲੀ ਜਿੱਤ ਹੈ। ਐਤਵਾਰ ਨੂੰ ਸੀਨੀਅਰ ਢੀਂਡਸਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ, ਉਹ ਲਗਾਤਾਰ ਮੰਗ ਕਰ ਰਹੇ ਸਨ ਕਿ, ਪਾਰਟੀ ਦੇ ਅੰਦਰ ਲੋਕਤੰਤਰੀ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵੱਲ ਕਿਸੇ ਦਾ ਧਿਆਨ ਨਹੀਂ।  

Image result for Sukhdev Dhindsa and sukhbir badal

 

ਇਸ ਮੰਗ ਦਾ ਪ੍ਰਭਾਅ ਇਹ ਪਿਆ ਕਿ, ਪਾਰਟੀ ਨੇ ਪਹਿਲੀ ਵਾਰ ਕਿਸੇ ਨੇਤਾ ਨੂੰ ਨੋਟਿਸ ਜਾਰੀ ਕਰਨ ਲਈ ਮਜਬੂਰ ਕੀਤਾ ਹੈ। ਇਸ ਤੋਂ ਪਹਿਲਾਂ, ਲੀਡਰਾਂ ਨੂੰ ਸਿੱਧੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਜਾਂਦਾ ਸੀ। ਅਕਾਲੀ ਦਲ ਦੇ ਨੇੜਲੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਕਿਸੇ ਨੂੰ ਨਿਸ਼ਚਤ ਸਮੇਂ ਦੇ ਅੰਦਰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰ ਕੁਝ ਸਾਈਕੋਫੈਂਟਸ ਸੁਖਬੀਰ ਸਿੰਘ ਬਾਦਲ ਦੀ ਕੁਰਸੀ ਬਚਾਉਣਾ ਚਾਹੁੰਦੇ ਹਨ, ਜਦੋਂਕਿ ਉਨ੍ਹਾਂ ਨੇ ਅਕਾਲੀ ਦਲ ਨੂੰ ਬਚਾਉਣ ਦਾ ਵਾਅਦਾ ਕੀਤਾ ਹੈ।

ਇਹ ਸਾਰੇ ਪਹਿਲੂ ਪੰਜਾਬ ਦੇ ਲੋਕਾਂ ਸਾਹਮਣੇ ਰੱਖੇ ਜਾਣਗੇ ਅਤੇ ਲੋਕ ਇਸ ਦਾ ਫ਼ੈਸਲਾ ਕਰਨਗੇ। ਢੀਂਡਸਾ ਨੇ ਕਿਹਾ ਕਿ, ਅਕਾਲੀ ਦਲ ਨੂੰ ਆਪਣੀਆਂ ਰਵਾਇਤਾਂ ਨਾਲ ਜੋੜਨ ਦੇ ਟੀਚੇ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੂੰ ਕਿਸੇ ਅਹੁਦੇ ਦੀ ਕੋਈ ਲਾਲਸਾ ਨਹੀਂ ਹੈ ਅਤੇ ਨਾ ਹੀ ਉਹ ਭਵਿੱਖ ਵਿੱਚ ਚੋਣਾਂ ਲੜਨ ਦੀ ਕੋਈ ਇੱਛਾ ਰੱਖਦੇ ਹਨ।

ਨੋਟਿਸ ਮਿਲਣ ‘ਤੇ ਤੱਥਾਂ ਦੇ ਆਧਾਰ ‘ਤੇ ਦੇਵਾਂਗੇ ਜਵਾਬ: ਪਰਮਿੰਦਰ

ਸਾਬਕਾ ਵਿੱ ਮੰਤਰੀ ਅਤੇ ਵਿਧਾਇਕ ਪਰਮਿੰਦਰ ਢੀਂਡਸਾ ਨੇ ਕਿਹਾ ਕਿ, ਸ਼੍ਰੋਮਣੀ ਅਕਾਲੀ ਦਲ ਵਲੋਂ  ਚਾਰਜਸ਼ੀਟ ਜਾਰੀ ਕਰਨ ਦੇ ਫੈਸਲੇ ਤੋਂ ਸਾਬਿਤ ਹੋ ਗਿਆ ਹੈ ਕਿ, ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਸਟੈਂਡ ਸਹੀ ਹੈ, ਉਨ੍ਹਾਂ ਨੇ ਸਹੀ ਫੈਸਲਾ ਕੀਤਾ ਸੀ। 100 ਸਾਲਾਂ ਪਹਿਲਾ ਬਣਾਈ ਗਏ ਅਕਾਲੀ ਦਲ ਦੇ ਸਿਧਾਂਤਾਂ ਤੇ ਸਖਤੀ ਨਾਲ ਪਹਿਰਾ ਦਿੱਤਾ ਜਾਵੇਗਾ। ਪਾਰਟੀ ਵੱਲੋਂ ਨੋਟਿਸ ਮਿਲਣ ‘ਤੇ ਤੱਥਾਂ ਦਾ ਜਵਾਬ ਦਿੱਤਾ ਜਾਵੇਗਾ। ਬਜ਼ੁਰਗ ਢੀਂਡਸਾ ਅਤੇ ਉਹ ਖੁਦ ਮੁੱਦੇ ਉਠਾ ਕੇ ਪਾਰਟੀ ਨੂੰ ਮਜਬੂਤ ਕਰਨ ਦੀ ਗੱਲ ਕਰ ਰਹੇ ਹਨ।

Leave a Reply

Your email address will not be published. Required fields are marked *