ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕਾਂ ਦੀ ਨਾਰਾਜ਼ਗੀ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਦੀਆਂ ਨਰਾਜ਼ਗੀਆਂ ਦਾ ਵੀ ਸਾਹਮਣਾ ਕਰਨਾ ਪਏਗਾ। ਦਸ ਦਈਏ ਕਿ ਸੁਖਜਿੰਦਰ ਰੰਧਾਵਾ ਆਪਣੀ ਹੀ ਸਰਕਾਰ ਦੇ ਖਿਲਾਫ ਹੋ ਗਏ ਹਨ।
https://www.facebook.com/LivingIndiaNewschannel/videos/1278381129008272/
ਪੰਜਾਬ ਸਰਕਾਰ ਖਿਲਾਫ ਆਵਾਜ਼ ਉਠਾਉਂਦੇ ਹੋਏ ਕਿਹਾ ਕਿ ਬੇਅਦਬੀ ਮਾਮਲੇ ਚ ਸਰਕਾਰ ਨੇ ਇਨਸਾਫ ਨਹੀਂ ਦਿੱਤਾ ਹੈ। ਜਿਸ ਕਾਰਨ ਹੁਣ ਸਾਨੂੰ ਸੁੱਤੀ ਸਰਕਾਰ ਨੂੰ ਜਗਾਉਣਾ ਪੈਣਾ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਾਡੇ ਕੋਲ ਲੋਕਾਂ ਨੂੰ ਜਵਾਬ ਦੇਣਾ ਮੁਸ਼ਕਿਲ ਹੋਇਆ ਪਿਆ ਹੈ ਪਰ ਹੁਣ ਪੰਜਾਬ ਸਰਕਾਰ ਨੂੰ ਇਹਨਾਂ ਮਾਮਲਿਆਂ ਤੇ ਆਪਣੀ ਚੁੱਪੀ ਤੋੜਣੀ ਹੋਵੇਗੀ।
