ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੁੰਵਰ ਵਿਜੇ ਪ੍ਰਤਾਪ ਮਾਮਲੇ ਚ ਸਿਆਸਤ ਕਾਫੀ ਭੱਖਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਇਸ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਚੋਣ ਕਮੀਸ਼ਨ ਨਾਲ ਮੁਲਾਕਾਤ ਨਾਲ ਹੀ ਉਹਨਾਂ ਨੇ ਇਸ ਮਾਮਲੇ ਚ ਕਾਂਗਰਸ ਸਰਕਾਰ ਦੇ ਖਿਲਾਫ ਪੱਤਰ ਸੌਪਿਆਂ ਹੈ।
ਉੱਥੇ ਹੀ ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਨੇ ਇਕ ਵਿਵਾਦਿਤ ਬਿਆਨ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਕਦੇ ਵੀ SIT ਤੋਂ ਬਾਹਰ ਨਹੀਂ ਗਏ ਸੀ। ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿਆਸਤ ਹੋਰ ਵੀ ਜਿਆਦਾ ਗਰਮਾ ਸਕਦੀ ਹੈ।

