ਸੁਖਪਾਲ ਖਹਿਰਾ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਸੁਖਪਾਲ ਖਹਿਰਾ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਮੋਹਾਲੀ ਦੀ ਹੇਠਲੀ…

ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਸੁਖਪਾਲ ਖਹਿਰਾ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਮੋਹਾਲੀ ਦੀ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਰੱਦ ਕਰ ਦਿੱਤੀ ਹੈ। ਜਸਟਿਸ ਸੁਰੇਸ਼ਵਰ ਠਾਕੁਰ (Sureshwar Thakur) ਨੇ ਖਹਿਰਾ ਦੀ ਇਸ ਪਟੀਸ਼ਨ ‘ਤੇ ਈਡੀ ਨੂੰ 21 ਦਸੰਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਨਾਲ ਹੀ ਅਗਲੀ ਸੁਣਵਾਈ ‘ਤੇ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਈਡੀ (ED) ਨੇ ਮਨੀ ਲਾਂਡਰਿੰਗ (Money laundering) ਮਾਮਲੇ ‘ਚ ਖਹਿਰਾ ਖਿਲਾਫ 21 ਜਨਵਰੀ ਨੂੰ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਈਡੀ ਨੇ ਖਹਿਰਾ ਨੂੰ ਪਿਛਲੇ ਮਹੀਨੇ ਗ੍ਰਿਫਤਾਰ ਕਰ ਲਿਆ ਸੀ।

 

Leave a Reply

Your email address will not be published. Required fields are marked *