ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਸਿਆਸਤ ‘ਚ ਇਕ ਨਵਾਂ ਮੋੜ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਸੁਖਪਾਲ ਖਹਿਰਾ ਨੇ ਆਪ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਕਾਬਿਲੇਗੌਰ ਹੈ ਕਿ ਸੁਖਪਾਲ ਖਹਿਰਾ ਨੇ ਆਪ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬੀ ਏਕਤਾ ਪਾਰਟੀ ਬਣਾਈ ਸੀ।
ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਨੂੰ ਲੈਕੇ ਸ਼ਿਕਾਇਤ ਕੀਤੀ ਸੀ ਜਿਸ ਤੇ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਤੋਂ ਬਾਅਦ ਅੱਜ ਸੁਖਪਾਲ ਖਹਿਰਾ ਨੂੰ ਸਪੀਕਰ ਦੇ ਸਾਹਮਣੇ ਪੇਸ਼ ਹੋਣਾ ਸੀ।

