ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ‘ਚ ਟੈਂਟ ਸਿਟੀ ਬਣਾਈ ਜਾ ਰਹੀ ਹੈ।
ਪਰ ਪਿਛਲੇ ਦੋ ਦਿਨਾਂ ਤੋਂ ਪਏ ਮੀਂਹ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਦਿੱਤੀ ਹੈ।
ਦਸ ਦਈਏ ਕਿ ਸੁਲਤਾਨਪੁਰ ਲੋਧੀ ‘ਚ ਬਣਾਈ ਜਾ ਰਹੀ ਟੈਂਟ ਸਿਟੀ ਪਾਣੀ-ਪਾਣੀ ਹੋ ਗਿਆ ਹੈ।
ਜੀ ਹਾਂ ਸ਼ਰਧਾਲੂਆਂ ਦੇ ਰਹਿਣ ਲਈ ਬਣਾਈ ਜਾ ਰਹੀ ਟੈਂਟ ਸਿਟੀ ਥੋੜੇ ਜਹੇ ਮੀਂਹ ਦੇ ਪਾਣੀ ਦੇ ਕਾਰਨ ਹੀ ਭਰ ਗਿਆ ਹੈ। ਜਿਸ ਕਾਰਨ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ ਗਈ ਹੈ।


