ਚੰਡੀਗੜ੍ਹ: ਕੋਟਕਪੁਰਾ ਗੋਲੀਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੋਲੀਕਾਂਡ ਮਾਮਲੇ ਵਿਚ ਸੁਮੈਧ ਸੈਣੀ ਨੂੰ ਨੋਟਿਸ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਸੁਮੇਧ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਹੈ।
ਪੜੋ ਹੋਰ ਖਬਰਾਂ: ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਅਭਿਨੇਤਰੀ ਜੈਕਲੀਨ ਫਰਨਾਂਡਿਸ ਦਾ ਨਾਂ! ED ਕਰ ਰਹੀ ਪੁੱਛਗਿੱਛ
ਮਿਲੀ ਜਾਣਕਾਰੀ ਮੁਤਾਬਕ ਸੁਮੇਧ ਸੈਣੀ ਨੂੰ ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਸਿੱਟ ਵਲੋਂ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿਚ ਸੈਣੀ ਨੂੰ 6 ਸਤੰਬਰ ਨੂੰ ਦਿੱਲੀ ਦੀ ਸੀ.ਐੱਫ.ਐੱਲ. ਲੈਬ ਵਿਚ ਬੁਲਾਇਆ ਗਿਆ ਹੈ। ਇਸ ਨੋਟਿਸ ਦੇ ਵਿਰੋਧ ਵਿਚ ਸੁਮੇਧ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਹੈ। ਇਸ ਦੌਰਾਨ ਸੁਮੇਧ ਸੈਣੀ ਨੇ ਕਿਸੇ ਹੋਰ ਮਾਮਲੇ ਵਿਚ ਗ੍ਰਿਫਤਾਰੀ ਦਾ ਖਦਸ਼ਾ ਜ਼ਾਹਿਰ ਕੀਤਾ ਹੈ।
ਪੜੋ ਹੋਰ ਖਬਰਾਂ: ਭਾਰਤ ਨੂੰ ਝਟਕਾ, ਵਿਨੋਦ ਕੁਮਾਰ ਨੂੰ ਨਹੀਂ ਮਿਲੇਗਾ ਡਿਸਕਸ ਥ੍ਰੋਅ ‘ਚ ਜਿੱਤਿਆ ਕਾਂਸੀ ਤਮਗ਼ਾ

