ਸੁਨਾਮ ’ਚ 150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਾ ਬੱਚਾ, ਦੇਰ ਰਾਤ ਤੋਂ ਹੀ ਬਚਾਅ ਕਾਰਜ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਪਿੰਡ ਭਗਵਾਨਪੁਰਾ ਵਿੱਚ ਦੋ ਸਾਲ ਦਾ ਬੱਚਾ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆਹੈ | ਫ਼ਤਹਿਵੀਰ ਸਿੰਘ ਨੂੰ ਬਾਹਰ ਕੱਢਣ ਲਈ ਰਾਹਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਨਾਮ ਦੇ ਪਿੰਡ ਭਗਵਾਨਪੁਰਾ ਵਿੱਚ ਦੋ ਸਾਲ ਦਾ ਬੱਚਾ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆਹੈ | ਫ਼ਤਹਿਵੀਰ ਸਿੰਘ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਜਾਰੀ ਨੇ, ਪਰ ਬੱਚਾ ਛੋਟਾ ਹੋਣ ਤੇ ਬੋਰ ਡੂੰਘਾ ਹੋਣਕਾਰਨ ਖ਼ਤਰਾ ਕਾਫੀ ਵੱਧ ਹੈ | ਬੱਚੇ ਦੇ ਦਾਦਾ ਰੂਹੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਆਪਣੇ ਕੁਝ ਦੋਸਤਾਂਨਾਲ ਖੇਡ ਰਿਹਾ ਸੀ | ਉਨ੍ਹਾਂ ਬੋਰ ਢਕਿਆ ਹੋਇਆ ਸੀ ਪਰ ਬੱਚੇ ਦੇ ਪੈਰ ਉੱਪਰ ਰੱਖਦਿਆਂ ਹੀ ਬੋਰੀ ਫਟਗਈ ਤੇ ਉਹ ਬੋਰ ਵਿੱਚ ਡਿੱਗ ਗਿਆ |

ਫ਼ਤਹਿਵੀਰ ਦੀ ਮਾਂ ਗਗਨਦੀਪ ਕੌਰ ਨੇ ਦੱਸਿਆ ਕਿ ਉਹ ਉਸ ਦੀਇਕਲੌਤੀ ਸੰਤਾਨ ਸੀ | ਪ੍ਰਸ਼ਾਸਨ ਨੇ ਤੁਰੰਤ ਜੇਸੀਬੀ ਮਸ਼ੀਨਾਂ ਲਾ ਕੇ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂਜਾਰੀ | ਬੋਰਵੈੱਲ ਦੇ ਬਰਾਬਰ ਤਿੰਨ ਜੇਸੀਬੀ ਮਸ਼ੀਨਾਂ ਨਾਲ ਵੱਖਰਾ ਟੋਇਆ ਪੁੱਟਿਆ ਜਾ ਰਿਹਾ ਹੈ, ਜਿਸ ਥਾਣੀ ਬੱਚੇਨੂੰ ਬਾਹਰ ਕੱਢਿਆ ਜਾ ਸਕੇ | ਪਿੰਡ ਦੇ ਲੋਕਾਂ ਨੇ ਵੀ ਆਪਣੇ ਟਰੈਕਟਰਾਂ ਨਾਲ ਰਾਹਤ ਕਾਰਜ ਵਿੱਚ ਹਿੱਸਾ ਲੈਰਹੇ ਹਨ | ਬੱਚੇ ਨੂੰ ਠੀਕ ਤਰੀਕੇ ਨਾਲ ਸਾਹ ਆ ਸਕੇ ਇਸ ਲਈ ਆਕਸੀਜਨ ਵੀ ਪਹੁੰਚਾਈ ਜਾ ਰਹੀ ਹੈ |

Watch Video

Leave a Reply

Your email address will not be published. Required fields are marked *