ਸੁਨੀਲ ਜਾਖੜ ਭਾਜਪਾ ‘ਚ ਸ਼ਾਮਲ, ਬੀਤੇ ਦਿਨ ਕੀਤਾ ਸੀ ਕਾਂਗਰਸ ਨੂੰ ਅਲਵਿਦਾ (ਵੀਡੀਓ)

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਬੀਤੇ ਦਿਨੀਂ  ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ।…

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਬੀਤੇ ਦਿਨੀਂ  ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਮਨਜਿੰਦਰ ਸਿੰਘ ਸਿਰਸਾ ਸਣੇ ਕਈ ਸੀਨੀਅਰ ਆਗੂ ਮੌਜੂਦ ਸਨ।

 

 

ਤੁਹਾਨੂੰ ਦੱਸ ਦੇਈਏ ਕਿ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਸੁਨੀਲ ਜਾਖੜ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਤੋਂ ਉਦੋਂ ਤੋਂ ਨਾਰਾਜ਼ ਸਨ ਜਦੋਂ ਤੋਂ ਉਹ ਹਿੰਦੂ ਹੋਣ ਕਾਰਨ ਰਾਹੁਲ ਗਾਂਧੀ ਦੀ ‘ਮਨਜ਼ੂਰੀ’ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਨਹੀਂ ਬਣਾਇਆ ਗਿਆ। ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਆਖਰੀ ਸਮੇਂ ਵਿੱਚ ਇਹ ਕਹਿ ਕੇ ਸਥਿਤੀ ਬਦਲ ਦਿੱਤੀ ਕਿ ਜੇਕਰ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਪੰਜਾਬ ਵਿੱਚ ਅੱਗ ਲੱਗ ਜਾਵੇਗੀ।

Leave a Reply

Your email address will not be published. Required fields are marked *