ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ ਜਾਖੜ ਦਾ ਵੱਡਾ ਬਿਆਨ, ‘ਆਜ ਸਿਰ ਕਲਮ ਹੋਂਗੇ’

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਹੈ। ਜਾਖੜ ਨੇ…

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਹੈ। ਜਾਖੜ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਹੈ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਾਖੜ ਦੀ ਅੱਜ ਪਾਰਟੀ ’ਚੋਂ ਛੁੱਟੀ ਹੋ ਸਕਦੀ ਹੈ। ਇਸ ਲਈ ਦਿੱਲੀ ਵਿਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ।

 

Also Read: ਬੇਟਿਆਂ ਨਾਲ ਕਰੀਨਾ-ਸੈਫ ਦੀ ਪੂਲ ਪਾਰਟੀ, ਪੂਰੇ ਮਸਤੀ ਦੇ ਮੂਡ ‘ਚ ਦਿਸੇ Taimur-Jehangir

ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ ਵਿਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ’ਤੇ ਇਹ ਤਕ ਆਖ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ।

Also Read: ‘ਪੰਚਾਇਤੀ ਜ਼ਮੀਨ ‘ਤੇ ਹੋਏ 5000 ਏਕੜ ਦੇ ਨਾਜਾਇਜ਼ ਕਬਜ਼ੇ ਇਕ ਮਹੀਨੇ ਅੰਦਰ ਹਟਾਏ ਜਾਣਗੇ’

Leave a Reply

Your email address will not be published. Required fields are marked *