ਸੁਨੀਲ ਜਾਖੜ ਦਾ ਵੱਡਾ ਬਿਆਨ, ਬੋਲੇ-ਕਿਸਾਨ ਸਿਰਫ਼ ਮੋਹਰਾ…

Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ।…

Sunil Jakhar : ਪੰਜਾਬ ’ਚ ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਹੁਣ ਭਾਜਪਾ ਉਮੀਦਵਾਰਾਂ ਦੀ ਮਦਦ ਲਈ ਪਾਰਟੀ ਅੱਗੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਐਮਐਸਪੀ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ‘ਤੇ ਵੀ ਤਿੱਖੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕ ਹਨ। ਚੰਡੀਗੜ੍ਹ ਵਿੱਚ ਦੇਖੋ ਦੋਵੇਂ ਇੱਕੋ ਜਿਹੇ ਹਨ। 

Leave a Reply

Your email address will not be published. Required fields are marked *