ਸੁਨੀਲ ਜਾਖੜ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਕੀਤੇ ਜਾ ਰਹੇ ਕਮਜ਼ੋਰ

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ (Central Government) ਨੂੰ ਘੇਰਿਆ…

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Former President Sunil Jakhar) ਨੇ ਚੰਡੀਗੜ੍ਹ ਦੇ ਬਹਾਨੇ ਕੇਂਦਰ ਸਰਕਾਰ (Central Government) ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਹਰਿਆਣਾ ਅਤੇ ਪੰਜਾਬ ਦੇ ਅਫਸਰਾਂ ਦੀ ਥਾਂ ਯੂ.ਟੀ. ਕਾਡਰ (UT Cadre) ਦੇ ਅਫਸਰ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਨੂੰ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਜਾਖੜ ਨੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਇਕੱਠੇ ਹੋ ਕੇ ਇਸ ਦੇ ਵਿਰੋਧ ਵਿਚ ਆਵਾਜ਼ ਚੁੱਕਣ। ਸੁਨੀਲ ਜਾਖੜ ਨੇ ਲਿਖਿਆ ਕਿ ਚੰਡੀਗੜ੍ਹ ਵਿਚ ਪਹਿਲੀ ਵਾਰ ਪੰਜਾਬ ਸਿਵਲ ਸਰਵਿਸ (ਪੀ.ਸੀ.ਐੱਸ.) ਅਤੇ ਹਰਿਆਣਾ ਸਿਵਲ ਸਰਵਿਸ (ਐੱਚ.ਸੀ.ਐੱਸ.) ਦੀ ਬਜਾਏ ਪ੍ਰਸ਼ਾਸਨ ਨੇ ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਸਿਵਲ ਸਰਵਿਸਿਜ਼ ਕੈਡਰ ਦੇ ਅਫਸਰ ਲਗਾ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਬੀ.ਬੀ.ਐੱਮ.ਬੀ.ਦੇ ਰੂਲਸ ਦੀ ਉਲੰਘਣਾ ਕਰ ਪੰਜਾਬ ਦਾ ਹੱਕ ਖੋਹਿਆ ਜਾ ਰਿਹਾ ਹੈ। Also Read : ਰੂਸ ਨੇ ਕਿਹਾ-ਸਰੰਡਰ ਕਰੋ, ਯੁਕਰੇਨ ਨੇ ਭੇਜਿਆ ਗੱਲਬਾਤ ਦਾ ਸੱਦਾ

Who will be new Punjab CM? Sunil Jakhar front runner; Congress to decide  soon

ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਹੋਈ ਇਸ ਤਰ੍ਹਾਂ ਦੀ ਕਾਰਗੁਜ਼ਾਰੀ ਕਾਰਣ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਬੀ.ਬੀ.ਐੱਮ.ਬੀ. ਵਿਚ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਢੀਂਡਸਾ, ਭਗਵੰਤ ਮਾਨ, ਸੁਖਬੀਰ ਬਾਦਲ ਅਤੇ ਚਰਨਜੀਤ ਚੰਨੀ ਨੂੰ ਕਿਹਾ ਕਿ ਹੁਣ ਚੋਣਾਂ ਖਤਮ ਹੋ ਚੁੱਕੀਆਂ ਹਨ। ਇਸ ਲਈ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਦੇ ਅਧਿਕਾਰਾਂ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਚੰਡੀਗੜ ਵਿਚ ਡੈਨਿਕਸ ਅਫਸਰਾਂ ਦੀ ਤਾਇਨਾਤੀ ਪਹਿਲੀ ਵਾਰ ਹੋਈ ਹੈ।

ਇਸ ਤੋਂ ਪਹਿਲਾਂ ਤੱਕ ਪੀ.ਸੀ.ਐੱਸ. ਅਤੇ ਐੱਚ.ਸੀ.ਐੱਸ. ਅਫਸਰ ਹੀ ਨਿਯੁਕਤ ਹੁੰਦੇ ਰਹੇ ਹਨ। ਇਨ੍ਹਾਂ ਨੂੰ ਹੀ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਡੈਨਿਕਸ  ਕੈਡਰ ਨਾਲ ਪ੍ਰਮੋਟ ਹੋ ਕੇ ਆਈ.ਏ.ਐੱਸ. ਬਣੇ ਅਫਸਰਾਂ ਨੂੰ ਜ਼ਰੂਰ ਚੰਡੀਗੜ੍ਹ ਵਿਚ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਕੁਝ ਦਿਨ ਪਹਿਲਆਂ ਦਿੱਲੀ ਤੋਂ ਅਜਿਹੇ ਤਿੰਨ ਅਫਸਰਾਂ ਡੀ. ਕਾਰਤੀਕੇਅਨ, ਅਖਿਲ ਕੁਮਾਰ ਅਤੇ ਅਮਿਤ ਕੁਮਾਰ ਨੂੰ ਚੰਡੀਗੜ੍ਹ ਟਰਾਂਸਫਰ ਕੀਤਾ ਗਿਆ ਹੈ।

Leave a Reply

Your email address will not be published. Required fields are marked *