ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਆਪਣਾ ਅਹੁਦਾ ਛੱਡਣ ਤੇ ਡਟੇ ਹੋਏ ਹਨ। ਇਸ ਮਸਲੇ ਤੇ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਉਹ ਆਪਣੇ ਅਸਤੀਫੇ ਨੂੰ ਲੈਕੇ ਸੋਨੀਆ ਗਾਂਧੀ ਦੇ ਕੋਲ ਜਾਣਗੇ। ਦਸ ਦਈਏ ਸੁਨੀਲ ਜਾਖੜ ਨੇ ਲੋਕਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਆਪਣਾ ਅਸਤੀਫਾ ਦੇ ਦਿੱਤਾ ਸੀ
ਪਰ ਇਸ ਅਸਤੀਫੇ ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਨਾਲ ਹੀ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਫੈਸਲੇ ਦੇ ਹੱਕ ਚ ਨਹੀਂ ਹਨ। ਉੱਥੇ ਹੀ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਸੁਨੀਲ ਜਾਖੜ ਦਾ ਅਸਤੀਫਾ ਮਨਜੂਰ ਕਰ ਲਿਆ ਜਾਵੇਗਾ ਤਾਂ ਪੰਜਾਬ ਕਾਂਗਰਸ ਦੀ ਕਮਾਨ ਕਿਸ ਦੇ ਹੱਥ ਚ ਆਵੇਗੀ।

