ਪਰਾਲੀ ਪ੍ਰਦੂਸ਼ਣ ਦੀ ਗਾਜ਼ ਡਿੱਗੀ ਪੰਜਾਬ ਹਰਿਆਣਾ ਯੂਪੀ ਤੇ ਦਿੱਲੀ ਦੇ ਮੁੱਖ ਸਕੱਤਰਾਂ ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਦੂਸ਼ਣ ਤੇ ਸੁਪਰੀਮ ਕੋਰਟ ਚ ਸੁਣਵਾਈ ਹੋਈ। ਇਸ ਸੁਣਵਾੀ ਦੌਰਾਨ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤੋਂ ਮੁੱਖ ਸਕੱਤਰ ਨੂੰ ਤਲਬ ਕਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪ੍ਰਦੂਸ਼ਣ ਤੇ ਸੁਪਰੀਮ ਕੋਰਟ ਚ ਸੁਣਵਾਈ ਹੋਈ। ਇਸ ਸੁਣਵਾੀ ਦੌਰਾਨ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤੋਂ ਮੁੱਖ ਸਕੱਤਰ ਨੂੰ ਤਲਬ ਕਰ ਦਿੱਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਪਰੀਮ ਕੋਰਟ ਨੇ ਹਰਿਆਣਾ ਪੰਜਾਬ, ਯੂਪੀ ਤੇ ਦਿੱਲੀ ਦੇ ਮੁੱਖ ਸਕੱਤਰ ਨੂੰ ਤਲਬ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਨੇ 29 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

SC

ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਹਰਿਆਣਾ, ਯੂਪੀ ਤੇ ਦਿੱਲੀ ਤੋਂ ਉਹਨਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਰਿਪੋਰਟ ਮੰਗੀ ਹੈ। ਇਸ ਸੰਬੰਧੀ 25 ਨਵੰਬਰ ਤੱਕ ਹਲਫਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਅਜੇ ਵੀ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਇਸ ਸੰਬੰਧੀ ਸੈਟੇਲਾਈਟ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

 

 

 

Leave a Reply

Your email address will not be published. Required fields are marked *