ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੇਂਦਰ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਜੇਲ੍ਹਾਂ ਚ ਬੰਦ ਸਿੱਖਾਂ ਨੂੰ ਰਿਹਾਅ ਕਰਨ ਦੀ ਗੱਲ ਆਖੀ ਸੀ ਜਿਸ ਦੇ ਚੱਲਦੇ ਕਈ ਸਿੱਖਾਂ ਨੂੰ ਰਿਹਾਅ ਵੀ ਕੀਤਾ ਗਿਆ ਹੈ। ਉੱਥੇ ਹੀ ਦਵਿੰਦਰਪਾਲ ਭੁੱਲਰ ਨੂੰ ਰਿਹਾ੍ਅ ਨਹੀਂ ਕੀਤਾ ਜਾਵੇਗਾ। ਜੀ ਹਾਂ ਕੇਂਦਰ ਸਰਕਾਰ ਵੱਲੋਂ ਦਵਿੰਦਰਪਾਲ ਭੁੱਲਰ ਨੂੰ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਸੀ। ਪਰ ਸੁਪਰੀਮ ਕੋਰਟ ਨੇ ਕੇਂਦਰ ਦੇ ਇਸ ਫੈਸਲੇ ਤੇ ਸਟੇਅ ਲੈਂਦੇ ਹੋਏ ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਸਟੇਅ ਲਗਾ ਦਿੱਤੀ ਹੈ।
https://www.facebook.com/LivingIndiaNewschannel/videos/750505728779570/
ਨਾਲ ਹੀ ਸੁਪਰੀਮ ਕੋਰਟ ਨੇ ਕੇੰਦਰ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਦੇ ਹੋੇਏ ਕਿਹਾ ਕਿ ਜੋ ਫੈਸਲਾ ਇਕ ਵਾਰ ਹੋ ਚੁੱਕਾ ਹੈ ਉਸਨੂੰ ਵਾਰ ਵਾਰ ਨਹੀਂ ਬਦਲਿਆ ਜਾ ਸਕਦਾ। ਕਾਬਿਲੇਗੌਰ ਹੈ ਕਿ ਜੇਲ੍ਹ ’ਚ ਸਜ਼ਾ ਕੱਟ ਰਹੇ ਦਵਿੰਦਰਪਾਲ ਭੁੱਲਰ ਦੀ ਮਾਨਸਿਕ ਹਾਲਤ ਨੂੰ ਦੇਖਦੇ ਹੋਏ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਦੀ ਸਜ਼ਾ ਚ ਤਬਦੀਲ ਕਰ ਦਿੱਤਾ ਗਿਆ ਸੀ। ਉੱਥੇ ਹੀ ਕੇਂਦਰ ਵੱਲੋਂ 8 ਸਿੱਖਾਂ ਦੀ ਰਿਹਾਅ ਕਰਨ ਦੀ ਲਿਸਟ ’ਚ ਦਵਿੰਦਰਪਾਲ ਭੁੱਲਰ ਦਾ ਵੀ ਨਾਂ ਸ਼ਾਮਲ ਸੀ ਪਰ ਹੁਣ ਸੁਪਰੀਮ ਕੋਰਟ ਨੇ ਦਵਿੰਦਰਪਾਲ ਭੁੱਲਰ ਦੀ ਰਿਹਾਈ ਤੇ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮਨਜਿੰਦਰ ਸਿੱਟਾ ਦੀ ਪਟੀਸ਼ਨ ਦੇ ਆਧਾਰ ਤੇ ਹੀ ਇਹ ਸਟੇਅ ਲਗਾਈ ਗਈ ਹੈ।
