ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤੋਂ ਪੰਜਾਬ ਨੂੰ ਪਰਾਲੀ ਨੂੰ ਲੈਕੇ ਝਾੜ ਪਾਈ ਹੈ। ਦਸ ਦਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਸਖਤ ਹੁਕਮਾਂ ਦੇ ਬਾਵਜੂਦ ਵੀ ਆਖਿਰ ਕਿਉਂ ਪਰਾਲੀ ਸਾੜੀ ਜਾ ਰਹੀ ਹੈ। ਨਾਲ ਹੀ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇਸ ਮਾਮਲੇ ’ਚ ਤੁਸੀ ਅਸਫਲ ਕਿਉਂ ਹੋ। ਪੰਜਾਬ ਇਸ ਤਰ੍ਹਾਂ ਲੋਕਾਂ ਨੂੰ ਨਹੀਂ ਮਾਰ ਸਕਦੇ। ਦਿੱਲੀ ਚ ਲੋਕਾਂ ਦਾ ਦਮ ਘੁੱਟ ਰਿਹਾ ਹੈ।
ਲੋਕ ਪ੍ਰਦੂਸ਼ਣ ਦੇ ਕਾਰਨ ਗੈਸ ਚੈਂਬਰਾਂ ਚ ਰਹਿਣ ਲਈ ਮਜਬੂਰ ਹੋ ਗਏ ਹਨ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਵਿਸਫੋਟਕ ਪਦਾਰਥ ਨਾਲ ਉਂਝ ਹੀ ਲੋਕਾਂ ਨੂੰ ਮਾਰ ਦੋਂ। ਨਾਲ ਹੀ ਉਹਨਾਂ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਉਹ ਪਰਾਲੀ ਸਾੜਨ ਦੀ ਜਾਂਚ ਕਿਉਂ ਨਹੀਂ ਕਰ ਰਹੇ ਹਨ।
ਨਾਲ ਹੀ ਉਹਨਾਂ ਨੇ ਦਿੱਲੀ ਚ ਚੱਲ ਰਹੀਆਂ ਫੈਕਟਰੀਆਂ ਦੀ ਵੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਬੋਰਡ ਜਲਦ ਤੋਂ ਜਲਦ ਵਾਤਾਵਰਣ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਰਿਪੋਰਟ ਦਾਇਰ ਕਰੇ। ਕਾਬਿਲੇਗੌਰ ਹੈ ਕਿ ਪ੍ਰਦੂਸ਼ਣ ਦੇ ਕਾਰਨ ਲੋਕਾਂ ਨੂੰ ਸਾਹ ਲੈਣ ਚ ਕਾਫੀ ਦਿੱਕਤਾਂ ਆ ਰਹੀਆਂ ਹਨ।




