ਨਵੀਂ ਦਿੱਲੀ- ਲਖੀਮਪੁਰ ਖੇੜੀ ਮਾਮਲੇ ‘ਚ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਜਿਸ ਨੂੰ ਚਾਹੇ SIT ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕਰ ਸਕਦੀ ਹੈ। ਅਦਾਲਤ ਨੇ ਨਿਗਰਾਨੀ ਲਈ ਸੇਵਾਮੁਕਤ ਜੱਜ ਦਾ ਨਾਂ ਤੈਅ ਕਰਨ ਅਤੇ ਸਬੰਧਤ ਜੱਜ ਤੋਂ ਸਹਿਮਤੀ ਲੈਣ ਲਈ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਹੈ।
Also Read: ਚੀਨ ‘ਚ ਪੈਦਾ ਹੋਇਆ ‘ਵਿਆਹ’ ਦਾ ਸੰਕਟ, ਇਕੱਲਾ ਰਹਿਣਾ ਪਸੰਦ ਕਰ ਰਹੇ ਨੌਜਵਾਨ
ਇਸ ਦੇ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਅਤੇ ਹੋਰਾਂ ਨੂੰ ਵਿਚਾਰਿਆ ਜਾ ਰਿਹਾ ਹੈ। ਸੂਬੇ ਦੇ ਕੁਝ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਐੱਸਆਈਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਪਿਛਲੀ ਸੁਣਵਾਈ ‘ਚ ਚੋਟੀ ਦੀ ਅਦਾਲਤ ਨੇ ਪੁੱਛਿਆ ਸੀ ਕਿ ਇਸ ਮਾਮਲੇ ਦੀ ਜਾਂਚ ਰਾਜ ਤੋਂ ਬਾਹਰੋਂ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਕਿਉਂ ਨਾ ਕਰਵਾਈ ਜਾਵੇ। ਲਖੀਮਪੁਰ ਖੇੜੀ ‘ਚ ਵਾਹਨ ਦੀ ਲਪੇਟ ‘ਚ ਆਉਣ ਨਾਲ 5 ਲੋਕਾਂ ਦੀ ਮੌਤ ਹੋ ਗਈ। ਬਾਅਦ ਵਿੱਚ ਭੀੜ ਦੀ ਕੁੱਟਮਾਰ ਕਾਰਨ ਤਿੰਨ ਹੋਰ ਲੋਕਾਂ ਦੀ ਵੀ ਮੌਤ ਹੋ ਗਈ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਉਰਫ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 13 ਲੋਕ ਜੇਲ ‘ਚ ਬੰਦ ਹਨ।
Also Read: ਮਿਸਰ ‘ਚ ਬਿੱਛੂਆਂ ਦਾ ਹਮਲਾ! 3 ਹਲਾਕ ਤੇ 500 ਜ਼ਖਮੀ, ਡਾਕਟਰਾਂ ਦੀਆਂ ਛੁੱਟੀਆਂ ਰੱਦ
ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਪੁਲਿਸ ਦੀ ਜਾਂਚ ‘ਤੇ ਅਸੰਤੁਸ਼ਟੀ ਜ਼ਾਹਰ ਕਰਦੇ ਹੋਏ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਚੱਲ ਰਹੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਯਕੀਨੀ ਬਣਾਉਣ ਲਈ ਕਿ ਕੇਸ ਵਿੱਚ ਸਬੂਤਾਂ ਦੀ ਕੋਈ ਮਿਲਾਵਟ ਨਾ ਹੋਵੇ, ਅਸੀਂ ਲਖੀਮਪੁਰ ਖੇੜੀ ਕੇਸ ਦੀ ਜਾਂਚ ਦੀ ਨਿਗਰਾਨੀ ਲਈ ਹਾਈ ਕੋਰਟ ਦੇ ਇੱਕ ਵੱਖਰੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਲਈ ਤਿਆਰ ਹਾਂ। ਬੈਂਚ ਨੇ ਕਿਹਾ ਸੀ ਕਿ ਜਾਂਚ ਉਸ ਤਰ੍ਹਾਂ ਨਹੀਂ ਹੋ ਰਹੀ ਜਿਸ ਤਰ੍ਹਾਂ ਅਸੀਂ ਉਮੀਦ ਕਰਦੇ ਹਾਂ।
Also Read: CM ਚੰਨੀ ਨੇ ਇਕ ਵਾਰ ਫਿਰ ਮੋਹਿਆ ਦਿਲ, ਅੱਧੀ ਰਾਤ ਬਚਾਈ ਗਾਂ ਦੀ ਜਾਨ (ਵੀਡੀਓ)
ਦੱਸ ਦੇਈਏ ਕਿ ਪਿਛਲੇ ਮਹੀਨੇ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੇ ਟਿਕੁਨੀਆ ਇਲਾਕੇ ਵਿੱਚ ਹਿੰਸਾ ਦੌਰਾਨ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਬਹਿਰਾਇਚ ਜ਼ਿਲੇ ਦੇ ਨਾਨਪਾੜਾ ਦੇ ਰਹਿਣ ਵਾਲੇ ਜਗਜੀਤ ਸਿੰਘ ਦੀ ਸ਼ਿਕਾਇਤ ‘ਤੇ ਆਸ਼ੀਸ਼ ਮਿਸ਼ਰਾ ਸਮੇਤ 20 ਅਣਪਛਾਤੇ ਲੋਕਾਂ ‘ਤੇ ਦੰਗਾ, ਕਤਲ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 13 ਮੁਲਜ਼ਮ ਜੇਲ੍ਹ ਵਿੱਚ ਹਨ। ਦੂਜੇ ਪਾਸੇ ਤੋਂ ਮੈਂਬਰ ਸੁਮਿਤ ਜੈਸਵਾਲ ਦੀ ਤਹਿਰੀਕ ’ਤੇ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਚਾਰ ਮੁਲਜ਼ਮ ਜੇਲ੍ਹ ਵਿੱਚ ਹਨ।



