ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੋਟਿੰਗ ਹੋ ਰਹੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਪਤਨੀ ਨੇ ਵੋਟ ਪਾਈ ਅਤੇ ਇਸ ਮੌਕੇ ਲੀਵਿੰਗ ਇੰਡੀਆ ਨਿਊਜ਼ ਦੀ ਟੀਮ ਨਾਲ ਗੱਲ ਕਰਦੇ ਹੋਏ ਕਿਹਾ ਹੈ ਕਿ ਸੁਸ਼ੀਲ ਕੁਮਾਰ ਜ਼ਰੂਰ ਜਿੱਤੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 1000 ਦੇਣ ਵਾਲੀ ਗਰੰਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਰੂਰ ਪੂਰਾ ਕਰਨਗੇ।
ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਵੱਲੋਂ ਸਾਨੂੰ ਭਰਵਾਂ ਪਿਆਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਜ਼ਰੂਰ ਜਿੱਤੇਗੀ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਹੁਤ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆ ਹਨ ਇਸ ਕਰਕੇ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ।



