ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਦੀ ਅਭਿਨੇਤਰੀ ਅਤੇ ਮਿਸ ਯੂਨੀਵਰਸ ਸੁਸ਼ਮਿਤਾ ਸੇਨ ਨੇ ਅੰਮ੍ਰਿਤਸਰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਦੌਰਾਨ ਉਹਨਾਂ ਦਾ ਬੁਆਏਫਰੈਂਡ ਵੀ ਨਾਲ ਸੀ। ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੁਸ਼ਮਿਤਾ ਨੇ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਸ਼ਰਧਾ ਤੇ ਰੂਹਾਨੀਅਤ ਦਾ ਕੇਂਦਰ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਕਾਫੀ ਸਮੇਂ ਪਹਿਲਾਂ ਸ਼੍ਰੀ ਹਰਿਮੰਦਰ ਸਾਹਿਬ ਮਨੰਤ ਮੰਗੀ ਸੀ ਜਿਸਦੇ ਪੂਰਾ ਹੋਣ ਤੇ ਉਹ ਇੱਥੇ ਸ਼ੁਕਰਾਨਾ ਮੱਥਾ ਟੇਕਣ ਲਈ ਆਏ ਸਨ। ਇਸ ਤੋਂ ਇਲਾਵਾ ਸੁਸ਼ਮਿਤਾ ਸੇਨ ਨੇ ਆਪਣੇ ਫੈਂਨਸ ਨਾਲ ਫੋਟੋ ਵੀ ਖਿਚਾਵਾਈਆਂ।

