ਸੀਮਾ ਵਿਵਾਦ ਨੂੰ ਲੈ ਕੇ ਭਾਰਤ ਤੇ ਚੀਨ ਵਿਚਾਲੇ ਸਕਰਾਤਮਕ ਰਹੀ ਗੱਲਬਾਤ, ਸ਼ਾਤੀਮਈ ਢੰਗ ਨਾਲ ਹੱਲ ਕੱਢਣ ਲਈ ਹੋਏ ਰਾਜ਼ੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਸ਼ਨਿਵਾਰ ਭਾਰਤ ਅਤੇ ਚੀਨ ਵਿਚਾਲੇ ਸਰਹੱਦ ਉੱਤੇ ਲੱਦਾਖ ਖੇਤਰ ਵਿਚ ਚੱਲ ਰਹੇ ਵਿਵਾਦ ਨੂੰ ਲੈ ਕੇ ਕਮਾਂਡਰ ਪੱਧਰ ਦੀ ਗੱਲਬਾਤ ਹੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬੀਤੇ ਸ਼ਨਿਵਾਰ ਭਾਰਤ ਅਤੇ ਚੀਨ ਵਿਚਾਲੇ ਸਰਹੱਦ ਉੱਤੇ ਲੱਦਾਖ ਖੇਤਰ ਵਿਚ ਚੱਲ ਰਹੇ ਵਿਵਾਦ ਨੂੰ ਲੈ ਕੇ ਕਮਾਂਡਰ ਪੱਧਰ ਦੀ ਗੱਲਬਾਤ ਹੋਈ ਸੀ, ਜੋ ਕਿ ਸਕਰਾਤਮਕ ਰਹੀ ਹੈ। ਉੱਥੇ ਹੀ ਇਸੇ ਨੂੰ ਲੈ ਕੇ ਅੱਜ ਭਾਰਤ ਦੇ ਵਿਦੇਸ਼ ਮੰਤਰਾਲੇ ਦੁਆਰਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਸਰਹੱਦ ਉੱਤੇ ਕਿਸੇ ਵੀ ਵਿਵਾਦ ਨੂੰ ਲੈ ਕੇ ਦੋਵੇਂ ਦੇਸ਼ ਸ਼ਾਂਤੀਪੂਰਨ ਢੰਗ ਨਾਲ ਹੱਲ ਕੱਢਣ ਲਈ ਰਾਜ਼ੀ ਹੋ ਗਏ ਹਨ ਅਤੇ ਅੱਗੇ ਵੀ ਫੌਜੀ ਅਤੇ ਡਿਪਲੋਮੈਟਿਕ ਪੱਧਰ ਦੀ ਗੱਲਬਾਤ ਜਾਰੀ ਰਹੇਗੀ।

ਖਬਰ ਏਜੰਸੀ ਏਐਨਆਈ ਦੇ ਟਵੀਟ ਅਨੁਸਾਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਸਰਹੱਦੀ ਖੇਤਰਾਂ ਵਿਚ ਸਥਿਤੀ ਦਾ ਹੱਲ ਕੱਢਣ ਅਤੇ ਸ਼ਾਂਤੀ ਯਕੀਨੀ ਬਣਾਉਣ ਲਈ ਦੋਵੇਂ ਧੀਰਾਂ ਫੌਜੀ ਅਤੇ ਕੂਟਨੀਤਿਕ ਤੌਰ ਉੱਤੇ ਇਕ ਦੂਜੇ ਨਾਲ ਜੁੜੀਆਂ ਰਹਿਣਗੀਆਂ। ਦੋਵਾਂ ਧਿਰਾਂ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀਪੂਰਵਕ ਹੱਲ ਕਰਨ ਲਈ ਸਹਿਮਤੀ ਦਿੱਤੀ ਹੈ, ਇਹ ਫ਼ੈਸਲਾ ਵੱਖ-ਵੱਖ ਦੁਵੱਲੇ ਸਮਝੌਤਿਆਂ ਅਤੇ ਨੇਤਾਵਾਂ ਦਰਮਿਆਨ ਹੋਏ ਸਮਝੌਤਿਆਂ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ ਕਿ ਦੁਵੱਲੇ ਸੰਬੰਧਾਂ ਦੇ ਸਰਬਪੱਖੀ ਵਿਕਾਸ ਲਈ ਭਾਰਤ-ਚੀਨ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਜ਼ਰੂਰੀ ਹੈ। ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ ਕਿ ਦੋਵੇਂ ਧਿਰਾਂ ਨੇ ਇਹ ਵੀ ਕਿਹਾ ਹੈ ਕਿ ਇਸ ਸਾਲ ਦੋਣੋਂ ਦੇਸ਼ਾਂ(ਭਾਰਤ ਅਤੇ ਚੀਨ) ਵਿਚਾਲੇ ਰਾਜਨੀਤਿਕ ਸੰਬੰਧਾਂ ਦੇ ਸਥਾਪਨਾ ਦੀ 70ਵੀ ਵਰ੍ਹੇਗੰਢ ਹੈ। ਇਸ ਲਈ ਰਿਸ਼ਤਿਆਂ ਨੂੰ ਅੱਗੇ ਲਿਜਾਣ ਲਈ ਵਿਕਾਸ ਵਿਚ ਯੋਗਦਾਨ ਦੇਣਾ ਹੋਵੇਗਾ।

ਦੱਸ ਦਈਏ ਕਿ ਬੀਤੇ ਸ਼ਨਿਵਾਰ ਨੂੰ ਭਾਰਤ ਅਤੇ ਚੀਨ ਦੇ ਮਿਲਟਰੀ ਕਮਾਂਡਰਾਂ ਵਿਚਾਲੇ ਸੀਮਾ ਵਿਵਾਦ ਨੂੰ ਲੈ ਕੇ ਚੁਸ਼ੁਲ ਮੋਲਡੋ ਖੇਤਰ ਵਿਚ ਬੈਠਕ ਹੋਈ ਸੀ। ਇਸ ਬੈਠਕ ਵਿਚ ਭਾਰਤ ਦਾ ਪੱਖ ਲੇਹ ਸਥਿਤ 14ਵੀਂ ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਹਰਿੰਦਰ ਸਿੰਘ ਨੇ ਰੱਖਿਆ ਸੀ ਜਦਕਿ ਚੀਨ ਵੱਲੋਂ ਗੱਲਬਾਤ ਦੀ ਜ਼ਿੰਮੇਵਾਰੀ ਚੀਨੀ ਆਰਮੀ ਦੇ ਮੇਜਰ ਜਨਰਲ ਲਿਯੂ ਲਿਨ ਨੇ ਸੰਭਾਲੀ ਸੀ।

Leave a Reply

Your email address will not be published. Required fields are marked *