Tarn Taran Encounter : ਦੋਹਰੇ ਕਤਲ ਕਾਂਡ ਦਾ ਮੁੱਖ ਮੁਲਜ਼ਮ ਜਗਤਾਰ ਪੱਟੂ ਗੋਲੀ ਲੱਗਣ ਨਾਲ ਜ਼ਖ਼ਮੀ

ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਤਹਿਤ ਤਰਨਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖ਼ਤਰਨਾਕ ਗੈਂਗਸਟਰ ਨਾਲ…

Tarn Taran Encounter

ਤਰਨਤਾਰਨ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ‘ਆਪਰੇਸ਼ਨ ਪ੍ਰਹਾਰ’ ਤਹਿਤ ਤਰਨਤਾਰਨ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਇੱਕ ਖ਼ਤਰਨਾਕ ਗੈਂਗਸਟਰ ਨਾਲ ਹੋਏ ਸਿੱਧੇ ਮੁਕਾਬਲੇ ਵਿੱਚ ਪੁਲਿਸ ਨੇ ਉਸ ਨੂੰ ਦਬੋਚ ਲਿਆ। ਹਲਕਾ ਪੱਟੀ ਨੇੜੇ ਨਹਿਰ ਦੇ ਇਲਾਕੇ ਵਿੱਚ ਹੋਈ ਇਸ ਗੋਲੀਬਾਰੀ ਦੌਰਾਨ ਗੈਂਗਸਟਰ ਜਗਤਾਰ ਸਿੰਘ ਪੱਟੂ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ।

CIA ਸਟਾਫ਼ ਅਤੇ AGTF ਦੀ ਸਾਂਝੀ ਕਾਰਵਾਈ  

ਜਾਣਕਾਰੀ ਅਨੁਸਾਰ, ਸੀਆਈਏ (CIA) ਸਟਾਫ਼ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਸਾਂਝੀ ਟੀਮ ਨੂੰ ਗੈਂਗਸਟਰ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਮਿਲੀ ਸੀ। ਜਦੋਂ ਪੁਲਿਸ ਟੀਮ ਨੇ ਪੱਟੀ ਨੇੜਲੇ ਨਹਿਰੀ ਇਲਾਕੇ ਵਿੱਚ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਚਲਾਈ ਗਈ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਤੁਰੰਤ ਜ਼ਖ਼ਮੀ ਗੈਂਗਸਟਰ ਨੂੰ ਸਰਕਾਰੀ ਗੱਡੀ ਰਾਹੀਂ ਹਸਪਤਾਲ ਦਾਖ਼ਲ ਕਰਵਾਇਆ।

3 ਮਹੀਨੇ ਪਹਿਲਾਂ ਕੀਤੇ ਦੋਹਰੇ ਕਤਲ ਕਾਂਡ ਦਾ ਸੀ ਮੁੱਖ ਮੁਲਜ਼ਮ

ਫੜਿਆ ਗਿਆ ਗੈਂਗਸਟਰ ਜਗਤਾਰ ਸਿੰਘ ਪੱਟੂ ਇਲਾਕੇ ਦਾ ਖ਼ੌਫ਼ਨਾਕ ਅਪਰਾਧੀ ਮੰਨਿਆ ਜਾਂਦਾ ਹੈ। ਉਸ ‘ਤੇ ਤਕਰੀਬਨ ਤਿੰਨ ਮਹੀਨੇ ਪਹਿਲਾਂ ਪੱਟੀ ਫਾਟਕ ‘ਤੇ ਅੰਨ੍ਹੇਵਾਹ ਫਾਇਰਿੰਗ ਕਰਕੇ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਇਲਜ਼ਾਮ ਹੈ। ਪੁਲਿਸ ਲੰਬੇ ਸਮੇਂ ਤੋਂ ਇਸ ਦੀ ਤਲਾਸ਼ ਕਰ ਰਹੀ ਸੀ।

ਸ਼ਾਂਤੀ ਭੰਗ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ” – SSP ਸੁਰਿੰਦਰ ਲਾਂਬਾ

ਐਸ.ਐਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪਰੇਸ਼ਨ ਪ੍ਰਹਾਰ’ ਦੇ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਅਜਿਹੀ ਸਖ਼ਤ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਪੁਲਿਸ ਹੁਣ ਮੁਲਜ਼ਮ ਦੇ ਹੋਰ ਸਾਥੀਆਂ ਅਤੇ ਹਥਿਆਰਾਂ ਦੀ ਬਰਾਮਦਗੀ ਲਈ ਪੁੱਛਗਿੱਛ ਦੀ ਤਿਆਰੀ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : 

Chandigarh Police ਵੱਲੋਂ ਅੰਤਰਰਾਜੀ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼: 3 ਮੁਲਜ਼ਮ ਗ੍ਰਿਫ਼ਤਾਰ, 26 ਵਾਹਨ ਬਰਾਮਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *