ਤਰਨਤਾਰਨ : ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿੱਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁੰਡਾ ਵਿਖੇ ਇਕ 8 ਸਾਲਾ ਗੁਰਦਿੱਤ…

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿੱਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁੰਡਾ ਵਿਖੇ ਇਕ 8 ਸਾਲਾ ਗੁਰਦਿੱਤ ਸਿੰਘ ਅਤੇ ਦੂਜਾ 10 ਸਾਲਾ ਪ੍ਰਿੰਸਪਾਲ ਸਿੰਘ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਦੋਵੇਂ ਬੱਚੇ ਜਦੋਂ ਆਪਣੇ ਘਰ ਵਿੱਚ ਸੁੱਤੇ ਹੋਏ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਦਰਦ ਹੋਦ ਲੱਗਿਆ, ਉਨ੍ਹਾਂ ਦਰਦ ਬਾਰੇ ਆਪਣੇ ਪਰਿਵਾਰ ਨੂੰ ਦਿੱਤੀ। ਇਸ ਤੋਂ ਬਾਅਦ ਬੱਚਿਆਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਵਾਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *