ਪਾਤੜਾਂ ‘ਚ ਟੈਕਸੀ ਡਰਾਈਵਰ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਕੀਤੀ ਖ਼ੁਦਕੁਸ਼ੀ: ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਸਾਬਕਾ ਵਿਧਾਇਕ ‘ਤੇ ਲਾਏ ਗੰਭੀਰ ਇਲਜ਼ਾਮ

ਪਾਤੜਾਂ : ਪਾਤੜਾਂ ਦੇ ਨਜ਼ਦੀਕੀ ਪਿੰਡ ਹਾਮਝੇੜੀ ਦੇ ਇੱਕ ਟੈਕਸੀ ਡਰਾਈਵਰ ਵੱਲੋਂ ਕਥਿਤ ਤੌਰ ‘ਤੇ ਪ੍ਰੇਸ਼ਾਨ ਕੀਤੇ ਜਾਣ ਕਾਰਨ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ…

ਪਾਤੜਾਂ ਦੇ ਨਜ਼ਦੀਕੀ ਪਿੰਡ ਹਾਮਝੇੜੀ ਦੇ ਇੱਕ ਟੈਕਸੀ ਡਰਾਈਵਰ ਵੱਲੋਂ ਕਥਿਤ ਤੌਰ 'ਤੇ ਪ੍ਰੇਸ਼ਾਨ ਕੀਤੇ ਜਾਣ ਕਾਰਨ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਾਤੜਾਂ : ਪਾਤੜਾਂ ਦੇ ਨਜ਼ਦੀਕੀ ਪਿੰਡ ਹਾਮਝੇੜੀ ਦੇ ਇੱਕ ਟੈਕਸੀ ਡਰਾਈਵਰ ਵੱਲੋਂ ਕਥਿਤ ਤੌਰ ‘ਤੇ ਪ੍ਰੇਸ਼ਾਨ ਕੀਤੇ ਜਾਣ ਕਾਰਨ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਮਰਨ ਤੋਂ ਪਹਿਲਾਂ ਬਲਜਿੰਦਰ ਸਿੰਘ ਨੇ ਇੱਕ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ‘ਤੇ ਪਾਈ, ਜਿਸ ਵਿੱਚ ਉਸ ਨੇ ਸ਼ੁਤਰਾਣਾ ਹਲਕੇ ਦੇ ਇੱਕ ਸਾਬਕਾ ਵਿਧਾਇਕ ਅਤੇ ਇੱਕ ਪੁਲਿਸ ਅਧਿਕਾਰੀ ‘ਤੇ ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ ਲਾਏ ਹਨ।

ਪੁਰਾਣੀ ਰੰਜਿਸ਼ ਅਤੇ ਕੁੱਟਮਾਰ ਦਾ ਮਾਮਲਾ

ਮ੍ਰਿਤਕ ਦੇ ਪੁੱਤਰ ਕ੍ਰਿਸ਼ਨ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਪਿਤਾ ਦਾ ਕੁਝ ਲੋਕਾਂ ਨਾਲ ਪੁਰਾਣੀ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੇ ਦਿਨੀਂ ਮੁਲਜ਼ਮਾਂ ਨੇ ਟੈਕਸੀ ਸਟੈਂਡ ‘ਤੇ ਆ ਕੇ ਉਸ ਦੇ ਪਿਤਾ ਦੀ ਗੱਡੀ ਦੀ ਭੰਨ-ਤੋੜ ਕੀਤੀ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਕ੍ਰਿਸ਼ਨ ਸਿੰਘ ਅਨੁਸਾਰ, ਮੇਜਰ ਸਿੰਘ ਅਤੇ ਉਸ ਦੇ ਸਾਥੀ ਲਗਾਤਾਰ ਉਸ ਦੇ ਪਿਤਾ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ, ਜਿਸ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਖ਼ੌਫ਼ਨਾਕ ਕਦਮ ਚੁੱਕ ਲਿਆ।

ਇਲਾਜ ਦੌਰਾਨ ਤੋੜਿਆ ਦਮ

ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਬਲਜਿੰਦਰ ਸਿੰਘ ਦੀ ਹਾਲਤ ਵਿਗੜ ਗਈ, ਜਿਸ ਉਪਰੰਤ ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਟੋਹਾਣਾ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।

ਪੁਲਿਸ ਨੇ 4 ਨਾਮਜ਼ਦਾਂ ਸਮੇਤ ਅਣਪਛਾਤਿਆਂ ਤੇ ਦਰਜ ਕੀਤਾ ਕੇਸ

ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮੇਜਰ ਸਿੰਘ, ਕਰਮਜੀਤ ਸਿੰਘ, ਬੰਟੀ (ਨਿਵਾਸੀ ਪਾਤੜਾਂ) ਅਤੇ ਦੀਪਕ (ਨਿਵਾਸੀ ਸਮਾਣਾ) ਸਮੇਤ ਕੁਝ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Major accident in kullu : ਕੁਲੂ ‘ਚ ਸੈਲਾਨੀਆਂ ਨਾਲ ਭਰੀ ਟੈਂਪੂ ਟ੍ਰੈਵਲਰ ਖਾਈ ‘ਚ ਡਿੱਗੀ, 4 ਦਿੱਲੀ ਵਾਸੀਆਂ ਦੀ ਮੌਤ, 17 ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *