ਪੈਦਲ ਜਾਂਦਿਆਂ ਨਾਲ ਭਿਆਨਕ ਹਾਦਸਾ! ਤੇਜ਼ ਰਫਤਾਰ ਕਾਰ ਨੇ ਦਰੜਿਆ, ਪੁੱਤ ਦੀਆਂ ਅੱਖਾਂ ਸਾਹਮਣੇ ਤੜਫਦੇ ਪਿਤਾ ਨੇ ਤੋੜਿਆ ਦਮ

ਪੈਦਲ ਘਰ ਪਰਤ ਰਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਗੰਭੀਰ ਜ਼ਖਮੀ ਪਿਤਾ ਦੀ ਪੁੱਤਰ ਦੀਆਂ ਅੱਖਾਂ ਸਾਹਮਣੇ ਹੀ ਮੌਤ…

ਪੈਦਲ ਘਰ ਪਰਤ ਰਹੇ ਪਿਓ-ਪੁੱਤ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਗੰਭੀਰ ਜ਼ਖਮੀ ਪਿਤਾ ਦੀ ਪੁੱਤਰ ਦੀਆਂ ਅੱਖਾਂ ਸਾਹਮਣੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਪਿੰਡ ਹਿੱਸੋਵਾਲ ਵਜੋਂ ਹੋਈ ਹੈ। ਇਹ ਹਾਦਸਾ ਜਗਰਾਉਂ ‘ਚ ਮੁੱਲਾਪੁਰ ਦਾਖਾ ਵਿਖੇ ਵਾਪਰਿਆ। ਪੁਲਿਸ ਨੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ।
ਥਾਣਾ ਦਾਖਾ ਦੇ ਏਐਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਪੀੜਤ ਮਨਜੀਤ ਸਿੰਘ ਵਾਸੀ ਪਿੰਡ ਹਿੱਸੋਵਾਲ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਤੇ ਉਸ ਦੇ ਪਿਤਾ ਕਿਸੇ ਕੰਮ ਲਈ ਮੰਡੀ ਮੁੱਲਾਂਪੁਰ ਆਏ ਸਨ। ਜਿਸ ਕਾਰਨ ਉਹ ਅਤੇ ਉਸ ਦਾ ਪਿਤਾ ਆਪਣਾ ਕੰਮ ਖਤਮ ਕਰ ਕੇ ਘਰ ਵੱਲ ਨੂੰ ਜਾ ਰਹੇ ਸਨ।
ਜਿਵੇਂ ਹੀ ਉਹ ਰਾਏਕੋਟ ਰੋਡ ‘ਤੇ ਨਵੀਂ ਦਾਣਾ ਮੰਡੀ ਨੇੜੇ ਸ਼ਰਾਬ ਦੇ ਠੇਕੇ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦਾ ਪਿਤਾ ਸੜਕ ‘ਤੇ ਡਿੱਗ ਪਿਆ ਅਤੇ ਸੜਕ ‘ਤੇ ਸਿਰ ‘ਚ ਵੱਜਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਉਸ ਨੇ ਲੋਕਾਂ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਦੇ ਪਿਤਾ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ।
ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਹਾਦਸੇ ਤੋਂ ਬਾਅਦ ਥਾਣਾ ਦਾਖਾ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *