ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖਰੜ ਦੇ ਇਕ ਨਿੱਜੀ ਸਕੂਲ ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਵੇਰੇ ਸਾਢੇ 7 ਵਜੇ ਦੇ ਕਰੀਬ ਸਕੂਲ ਦੇ ਬਾਹਰ ਇਕ ਮਹਿਲਾ ਅਧਿਆਪਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਗੰਭੀਰ ਹਾਲਤ ’ਚ ਮਹਿਲਾ ਅਧਿਆਪਕ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਜਖਮੀ ਮਹਿਲਾ ਅਧਿਆਪਕ ਦੀ ਮੌਤ ਹੋ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲ ਦਰਜ ਕਰ ਲਿਆ ਤੇ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ਤੋਂ ਬਾਅਦ ਸਕੂਲ ’ਚ ਸਨਸਨੀ ਦਾ ਮਾਹੌਲ ਬਣ ਗਿਆ ਹੈ।


