ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਮੁਕਤਸਰ ਸਾਹਿਬ ‘ਚ ਇੱਕ ਅਧਿਆਪਕ ਵੱਲੋਂ ਸਕੂਲ ‘ਚ ਕੁੜੀਆਂ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਸਕੂਲ ਦੇ ਫਿਜ਼ੀਕਲ ਅਧਿਆਪਕ ਤੇ ਕੁੜੀਆਂ ਨਾਲ ਛੇੜਛਾੜ ਕਰਨ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਆਰੋਪ ਲੱਗੇ ਸਨ।
ਫਿਲਹਾਲ ਪੀੜਤ ਕੁੜੀਆਂ ਤੇ ਮਾਂ ਬਾਪ ਦੀ ਸ਼ਿਕਾਇਤ ਤੋਂ ਬਾਅਦ ਪ੍ਰਿੰਸੀਪਲ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਜ਼ਰੀਏ ਮਾਮਲਾ ਪੁਲਿਸ ਤੱਕ ਪਹੁੰਚਾਇਆ। ਉੱਥੇ ਹੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

