ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਚ ਈਟੀਟੀ ਪਾਸ ਬੇਰੋਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਟੈਕੀ ਤੇ ਚੜ੍ਹ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਦੀਆਂ ਗਾਈਡ ਲਾਈਨਾਂ ਮੁਤਾਬਿਕ 12ਵੀਂ ਤੋਂ ਮਗਰੋਂ ETT ਕੀਤੀ ਸੀ
ਪਰ ਹੁਣ ਸਰਕਾਰ ਨੌਕਰੀ ਨਾ ਦੇਣ ਦੇ ਇਰਾਦੇ ਨਾਲ ਜਾਣਬੁੱਝ ਕੇ ਨੌਕਰੀ ਲਈ ਗ੍ਰੈਜੂਏਸ਼ਨ ਲਾਜਮੀ ਕਰ ਰਹੀ ਹੈ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।



