ਆਉਣ ਵਾਲੇ ਕੱਲ੍ਹ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘410’ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਗਾਣਾ ਸਿੱਧੂ ਮੂਸੇਵਾਲਾ ਦੇ ਪੁਰਾਣੇ ਸਾਥੀ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਬੀਤੇ ਦਿਨੀਂ ਸੰਨੀ ਮਾਲਟਨ ਨੇ ਗੀਤ ਦਾ ਪੋਸਟਰ ਜਾਰੀ ਕੀਤਾ ਸੀ ਤੇ ਅੱਜ ਇਸ ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ।
ਗੀਤ ਦੇ ਟੀਜ਼ਰ ਨੂੰ ਸੰਨੀ ਮਾਲਟਨ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ‘ਚ ਰਿਲੀਜ਼ ਕੀਤਾ ਹੈ। ਇਸ ਟੀਜ਼ਰ ‘ਚ ਸਿੱਧੂ ਆਖਦੇ ਨਜ਼ਰ ਆ ਰਹੇ ਹਨ ਕਿ ਸੰਨੀ ਮਾਲਟਨ ਸਾਡਾ ਭਰਾ ਹੈ, ਸਾਡਾ ਭਰਾ ਸੀ ਤੇ ਹਮੇਸ਼ਾ ਰਹੇਗਾ। ਇਸ ਤੋਂ ਇਲਾਵਾ ਹੋਰ ਕੀ-ਕੀ ਆਖ ਰਹੇ ਹਨ, ਇਹ ਜਾਣਨ ਲਈ ਇਸ ਵੀਡੀਓ ਨੂੰ ਵੇਖੋ:-
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਇਹ ਗੀਤ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ।
