ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ, ਮੁਟਿਆਰਾਂ ਨੇ ਪਾਏ ਗਿੱਧੇ ਅਤੇ ਝੂਟੀਆਂ ਪੀਂਘਾਂ

ਡੇਰਾ ਬਾਬਾ ਨਾਨਕ : ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਵਿਖੇ ਸਾਵਣ ਮਹੀਨੇ ਦੇ ਆਖਰੀ ਦਿਨ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬਹੁਤ…

ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਵਿਖੇ ਸਾਵਣ ਮਹੀਨੇ ਦੇ ਆਖਰੀ ਦਿਨ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ

ਡੇਰਾ ਬਾਬਾ ਨਾਨਕ : ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟ ਮੌਲਵੀ ਵਿਖੇ ਸਾਵਣ ਮਹੀਨੇ ਦੇ ਆਖਰੀ ਦਿਨ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਖੁਸ਼ੀਆਂ ਭਰੇ ਤਿਉਹਾਰ ਵਿੱਚ ਸ਼ਿਰਕਤ ਕਰਨ ਲਈ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਮੁਟਿਆਰਾਂ ਪਹੁੰਚੀਆਂ। ਪੰਜਾਬੀ ਵਿਰਸੇ ਦੀ ਅਨਮੋਲ ਪਛਾਣ ਦਰਸਾਉਂਦੇ ਫੁਲਕਾਰੀਆਂ ਅਤੇ ਸੁੰਦਰ ਕਢਾਈ ਵਾਲੇ ਸੂਟਾਂ ਨਾਲ ਸਜੀਆਂ ਮੁਟਿਆਰਾਂ ਨੇ ਹੱਥਾਂ ਵਿੱਚ ਰਵਾਇਤੀ ਪੱਖੀਆਂ ਫੜ ਕੇ ਇਸ ਮੌਕੇ ਚਾਰ ਚੰਨ ਲਾ ਦਿੱਤੇ।

ਸਮਾਗਮ ਦੌਰਾਨ ਔਰਤਾਂ ਨੇ ਰਲ-ਮਿਲ ਕੇ ਰਵਾਇਤੀ ਗਿੱਧਾ ਪਾਇਆ, ਬੋਲੀਆਂ ਨਾਲ ਮਾਹੌਲ ਨੂੰ ਸੰਗੀਤਮਈ ਬਣਾਇਆ ਅਤੇ ਕਿਕਲੀ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ ਪੀਂਘਾਂ ਝੂਟਦਿਆਂ ਮੁਟਿਆਰਾਂ ਨੇ ਪੁਰਾਣੇ ਪੰਜਾਬੀ ਸੱਭਿਆਚਾਰ ਦੀ ਯਾਦ ਨੂੰ ਤਾਜ਼ਾ ਕੀਤਾ। ਇਸ ਮੌਕੇ ਮਹਿਲਾਵਾਂ ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਮੇਲ-ਮਿਲਾਪ ਦਾ ਵਧੀਆ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੌਕਿਆਂ ‘ਤੇ ਸਭ ਆਪਣੇ ਪੁਰਾਣੇ ਗਿਲੇ-ਸ਼ਿਕਵੇ ਭੁਲਾ ਕੇ ਇੱਕਜੁੱਟ ਹੁੰਦੇ ਹਨ, ਜਿਸ ਨਾਲ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਸਰਹੱਦੀ ਹਲਕੇ ਡੇਰਾ ਬਾਬਾ ਨਾਨਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ, ਮੁਟਿਆਰਾਂ ਨੇ ਪਾਏ ਗਿੱਧੇ ਅਤੇ ਝੂਟੀਆਂ ਪੀਂਘਾਂ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *