Weather Update : ਅੰਬਰੋਂ ਵਰ੍ਹ ਰਹੀ ਅੱਗ ! ਪੰਜਾਬ ‘ਚ ਪਹਿਲੀ ਵਾਰ 48.4 ਡਿਗਰੀ ਪੁੱਜਾ ਤਾਪਮਾਨ, ਟੁੱਟੇ ਰਿਕਾਰਡ, 10 ਜ਼ਿਲ੍ਹਿਆਂ ਲ਼ਈ ਚਿਤਾਵਨੀ ਜਾਰੀ

Weather Update : ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਗਰਮੀ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4…

Weather Update : ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਗਰਮੀ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਇਹ ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੱਛਮੀ ਡਿਸਟਰਬੈਂਸ ਦੇ ਐਕਟਿਵ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਹਾਲੇ ਦੋ ਦਿਨ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿਚ ਥੋੜਾ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਬਠਿੰਡਾ ਵਿਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ 21 ਮਈ 1978 ਦੇ ਤਾਪਮਾਨ ਤੋਂ 0.7 ਡਿਗਰੀ ਜ਼ਿਆਦਾ ਹੈ। ਉਕਤ ਤਰੀਕ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ।
ਉਥੇ, ਬਠਿੰਡਾ ਤੋਂ ਬਾਅਦ ਸਭ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ਵਿਚ 47.1 ਡਿਗਰੀ ਰਿਹਾ ਹੈ। ਉਥੇ, ਫਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫਰੀਦਕੋਟ 45.6, ਅੰਮ੍ਰਿਤਸਰ ਦਾ 45.4 ਡਿਗਰੀ ਦਰਜ ਕੀਤਾ ਗਿਆ ਹੈ।
10 ਜ਼ਿਲ੍ਹਿਆਂ ਵਿਚ ਰੈਡ ਅਲਰਟ, 13 ਵਿਚ ਆਰੇਂਜ
ਮੌਸਮ ਵਿਭਾਗ ਨੇ ਅੱਜ ਮੰਗਲਵਾਰ ਲਈ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਭਾਵ ਕਿ ਤਾਪਮਾਨ 45 ਡਿਗਰੀ ਤੋਂ ਉਪਰ ਪਹੁੰਚੇਗਾ। ਜਦਕਿ ਹੋਰ ਪੂਰੇ ਰਾਜ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਤਾਪਮਾਨ 40 ਤੋਂ 45 ਡਿਗਰੀ ਦੇ ਕਰੀਬ ਪਹੁੰਚਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *