ਬਲਾਚੌਰ/ਕਾਠਗੜ੍ਹ-ਮਾਤਾ ਨੈਣਾਂ ਦੇਵੀ ਨਤਮਸਤਕ ਹੋ ਕੇ ਪਰਤ ਰਹੇ ਮਾਂ-ਪੁੱਤ ਨਾਲ ਭਿਆਨਕ ਹਾਦਸਾ ਹੋ ਗਿਆ। ਬਲਾਚੌਰ-ਰੂਪਨਗਰ ਰਾਜ ਮਾਰਗ ’ਤੇ ਸਥਿਤ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਜ਼ਬਰਦਸਤ ਟੱਕਰ ਹੋਈ। ਇਸ ਵਿਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਫੱਤੂ ਰਾਮ ਵਾਸੀ ਫਤਿਹਪੁਰ ਜ਼ਿਲ੍ਹਾ ਲੁਧਿਆਣਾ ਤੋਂ ਆਪਣੇ ਪੁੱਤਰ ਰਾਹੁਲ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਾਤਾ ਨੈਣਾਂ ਦੇਵੀ ਵਿਖੇ ਮੱਥਾ ਟੇਕਣ ਉਪਰੰਤ ਵਾਪਸੀ ’ਤੇ ਰੈਲਮਾਜਰਾ ਵਿਖੇ ਆਪਣੀ ਭੈਣ ਨੂੰ ਮਿਲ ਕੇ ਜਦੋਂ ਆਪਣੇ ਪਿੰਡ ਫਤਿਹਪੁਰ ਨੂੰ ਤੁਰੇ ਤਾਂ ਜਾਂਦੇ ਸਮੇਂ ਰਾਇਤ ਇੰਟਰਨੈਸ਼ਨਲ ਸਕੂਲ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਵਿਚ ਮਾਂ-ਪੁੱਤ ਦੀ ਮੌਕੇ ’ਤੇ ਹੀ ਮੌ.ਤ ਹੋ ਗਈ ਅਤੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਉਪਰੰਤ ਕਾਰ ਚਾਲਕ ਫਰਾਰ ਦੱਸਿਆ ਗਿਆ ਹੈ।
