ਅਮਰੀਕਾ ਵਿਚ ਵਾਪਰਿਆ ਭਿਆਨਕ ਹਾਦਸਾ, ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ, ਮ੍ਰਿਤਕਾਂ ਵਿਚ ਦੋ ਕੁੜੀਆਂ

America Accident : ਅਮਰੀਕਾ ਦੇ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਬੀਤੇ ਦਿਨੀਂ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਦਰਦਨਾਕ…

America Accident : ਅਮਰੀਕਾ ਦੇ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਬੀਤੇ ਦਿਨੀਂ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।
ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ ਦੀ ਉਮਰ 18 ਸਾਲ ਦੇ ਕਰੀਬ ਸੀ ਅਤੇ ਮ੍ਰਿਤਕ ਵਿਦਿਆਰਥੀਆਂ ਵਿੱਚ ਇੱਕ ਮੁੰਡਾ ਤੇ ਦੋ ਕੁੜੀਆਂ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਆਰੀਅਨ ਜੋਸ਼ੀ, ਸ਼ਰੀਆ ਅਵਸਰਲਾ ਅਤੇ ਅਵਨੀ ਸ਼ਰਮਾ ਦੇ ਵਜੋਂ ਹੋਈ ਹੈ। 
ਹਾਦਸੇ ਵਿੱਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਪਛਾਣ ਰਿਤਵਾਕ ਸੰਪੱਲੀ ਅਤੇ ਮੁਹੰਮਦ ਲਿਆਕਤ ਦੇ ਵਜੋਂ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ ਹੋ ਸਕਦਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰ ਜਿਸ ਵਿੱਚ ਵਿਦਿਆਰਥੀ ਜਾ ਰਹੇ ਸਨ, ਦੇ ਡਰਾਈਵਰ ਨੇ ਪੂਰੀ ਰਫ਼ਤਾਰ ਨਾਲ ਸਟੇਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤ ਦੇ ਨਾਲ ਟਕਰਾ ਕੇ ਕਾਰ ਪਲਟ ਗਈ।

Leave a Reply

Your email address will not be published. Required fields are marked *