Terrible accident in Pathankot : ਝੁੱਗੀ ਨੂੰ ਲੱਗੀ ਅੱਗ ‘ਚ 8 ਸਾਲਾ ਮਾਸੂਮ ਦੀ ਜ਼ਿੰਦਾ ਸੜਨ ਕਾਰਨ ਮੌਤ, ਪਰਿਵਾਰ ਦਾ ਇਕਲੌਤਾ ਪੁੱਤਰ ਸੀ ਤਨਿਸ਼

ਪਠਾਨਕੋਟ: ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਝੁੱਗੀ ਵਿੱਚ ਅਚਾਨਕ ਅੱਗ…

ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗਣ

ਪਠਾਨਕੋਟ: ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗਣ ਕਾਰਨ 8 ਸਾਲ ਦੇ ਮਾਸੂਮ ਬੱਚੇ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਸ ਖ਼ਬਰ ਦੇ ਫੈਲਦਿਆਂ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਖੇਡਦੇ ਸਮੇਂ ਅਚਾਨਕ ਲੱਗੀ ਅੱਗ, ਮੌਕੇ ‘ਤੇ ਹੀ ਤੋੜਿਆ ਦਮ

ਮ੍ਰਿਤਕ ਬੱਚੇ ਦੇ ਚਾਚਾ ਮਨਦੀਪ ਕੁਮਾਰ ਨੇ ਭਰੇ ਮਨ ਨਾਲ ਦੱਸਿਆ ਕਿ ਜਦੋਂ ਇਹ ਹਾਦਸਾ ਵਾਪਰਿਆ, ਉਹ ਆਪਣੇ ਕੰਮ ‘ਤੇ ਗਿਆ ਹੋਇਆ ਸੀ। ਘਰ ਤੋਂ ਫੋਨ ਆਇਆ ਕਿ ਝੁੱਗੀ ਨੂੰ ਭਿਆਨਕ ਅੱਗ ਲੱਗ ਗਈ ਹੈ ਅਤੇ ਉਨ੍ਹਾਂ ਦਾ ਭਤੀਜਾ ਤਨਿਸ਼ ਅੱਗ ਦੀ ਲਪੇਟ ਵਿੱਚ ਆ ਗਿਆ ਹੈ। ਜਦੋਂ ਤੱਕ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਉਸ ਨੂੰ ਬਚਾਉਣ ਲਈ ਪਹੁੰਚੇ, ਤਨਿਸ਼ ਬੁਰੀ ਤਰ੍ਹਾਂ ਝੁਲਸ ਚੁੱਕਾ ਸੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਮਾਪਿਆਂ ਦਾ ਉੱਜੜਿਆ ਵਿਹੜਾ

ਜਾਣਕਾਰੀ ਅਨੁਸਾਰ ਤਨਿਸ਼ ਆਪਣੇ ਪਿਤਾ ਸੁਰਜੀਤ ਦਾ ਇਕਲੌਤਾ ਪੁੱਤਰ ਸੀ। ਉਸ ਦੀ ਇੱਕ ਭੈਣ ਹੈ। ਇਕਲੌਤੇ ਪੁੱਤ ਦੀ ਇਸ ਤਰ੍ਹਾਂ ਅਚਾਨਕ ਹੋਈ ਮੌਤ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮਾਸੂਮ ਤਨਿਸ਼ ਬਹੁਤ ਹੀ ਹੋਣਹਾਰ ਬੱਚਾ ਸੀ ਅਤੇ ਇਸ ਹਾਦਸੇ ਨੇ ਸਭ ਦੇ ਦਿਲ ਝੰਜੋੜ ਕੇ ਰੱਖ ਦਿੱਤੇ ਹਨ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਜਤਾਇਆ ਦੁੱਖ

ਘਟਨਾ ਦੀ ਸੂਚਨਾ ਮਿਲਦੇ ਹੀ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬਹਾਦਰਪੁਰ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿਵਾਉਣ ਦੀ ਕੋਸ਼ਿਸ਼ ਕਰਨਗੇ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Karishma tanna ਦੇ ਘਰ ਜਲਦ ਗੂੰਜਣਗੀਆਂ ਕਿਲਕਾਰੀਆਂ: ਵਿਆਹ ਦੇ 4 ਸਾਲ ਬਾਅਦ ਮਾਂ ਬਣਨ ਜਾ ਰਹੀ ਹੈ ਅਭਿਨੇਤਰੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *