Moga Rally: ਰੈਲੀ ਵਾਲੀ ਥਾਂ ਨੇੜੇ ਭਿਆਨਕ ਹਾਦਸਾ, ਬੱਸ ਨੇ ਪੁਲਿਸ ਮੁਲਾਜ਼ਮਾਂ ਦੀ ਕਾਰ ਨੂੰ ਮਾਰੀ ਟੱਕਰ, 3 ਜ਼ਖਮੀ

ਮੋਗਾ: ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਨੇੜੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੀ ਰੈਲੀ…

ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਨੇੜੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੀ ਰੈਲੀ ਦੌਰਾਨ ਡਿਊਟੀ 'ਤੇ

ਮੋਗਾ: ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਨੇੜੇ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੀ ਰੈਲੀ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗੱਡੀ ਨੂੰ ਇੱਕ ਨਿੱਜੀ ਬੱਸ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਮਹਿਲਾ ਹੈੱਡ ਕਾਂਸਟੇਬਲ ਸਮੇਤ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪਾਰਕਿੰਗ ਨੇੜੇ ਵਾਪਰਿਆ ਹਾਦਸਾ

ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਕਿੱਲੀ ਚਾਹਲ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰੈਲੀ ਵਾਲੀ ਥਾਂ ਨੇੜੇ ਵੀ.ਆਈ.ਪੀ. ਪਾਰਕਿੰਗ ਬਣਾਈ ਗਈ ਸੀ, ਜਿੱਥੇ ਟ੍ਰੈਫਿਕ ਪੁਲਿਸ ਦੇ ਏ.ਐਸ.ਆਈ. ਰਾਜਵਿੰਦਰ ਸਿੰਘ ਗੱਡੀਆਂ ਪਾਰਕ ਕਰਵਾ ਰਹੇ ਸਨ। ਇਸੇ ਦੌਰਾਨ ਜਲੰਧਰ ਤੋਂ ਮਹਿਲਾ ਹੈੱਡ ਕਾਂਸਟੇਬਲ ਮਨਪ੍ਰੀਤ ਕੌਰ ਅਤੇ  ਅਮਨਜੀਤ ਸਿੰਘ ਆਪਣੀ ਨਿੱਜੀ ਕਾਰ ਵਿੱਚ ਸਵਾਰ ਹੋ ਕੇ ਪਹੁੰਚੇ। ਜਿਵੇਂ ਹੀ ਉਹ ਆਪਣੀ ਗੱਡੀ ਪਾਰਕ ਕਰਨ ਲੱਗੇ, ਮੋਗਾ ਤੋਂ ਲੁਧਿਆਣਾ ਜਾ ਰਹੀ ‘ਜੈਪੁਰ ਐਕਸਪ੍ਰੈਸ’ ਦੀ ਇੱਕ ਪ੍ਰਾਈਵੇਟ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਗੱਡੀ ਦੇ ਉੱਡੇ ਪਰਖੱਚੇ

ਟੱਕਰ ਇੰਨੀ ਭਿਆਨਕ ਸੀ ਕਿ ਪੁਲਿਸ ਮੁਲਾਜ਼ਮਾਂ ਦੀ ਨਿੱਜੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਤੇਜ਼ ਰਫ਼ਤਾਰ ਬੱਸ ਨੇ ਕਾਰ ਨੂੰ ਟੱਕਰ ਮਾਰਨ ਦੇ ਨਾਲ-ਨਾਲ ਕੋਲ ਖੜ੍ਹੇ ਏ.ਐਸ.ਆਈ. ਰਾਜਵਿੰਦਰ ਸਿੰਘ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਤਿੰਨੋਂ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਜ਼ਖਮੀਆਂ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ।

ਪੁਲਿਸ ਵੱਲੋਂ ਬੱਸ ਕਬਜ਼ੇ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਹਾਦਸੇ ਦਾ ਕਾਰਨ ਬਣੀ ਨਿੱਜੀ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਬੱਸ ਚਾਲਕ ਖਿਲਾਫ਼ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

12ਵਾਂ ਬਾਬਾ ਬੁੱਧ ਦਾਸ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸੰਪੰਨ, ਵਿਧਾਇਕ ਰੁਪਿੰਦਰ ਹੈਪੀ ਨੇ ਕੀਤੀ ਸ਼ਿਰਕਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *