ਲੁਧਿਆਣਾ : ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਧਾਗੇ ਦੀ ਫੈਕਟਰੀ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਵਿੱਚ ਫੈਕਟਰੀ ਵਿੱਚ ਪਿਆ ਕਰੋੜਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਮੁਤਾਬਕ ਐਤਵਾਰ ਸਵੇਰੇ ਕਰੀਬ 8 ਵਜੇ ਫੈਕਟਰੀ ‘ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।
Also Read : ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ ‘ਚ ਬੋਲੇ ਢੱਡਰੀਆਂ ਵਾਲੇ, ‘ਇੰਨੀ ਨਫ਼ਰਤ ਕਿਉਂ?’
ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ ਪਰ ਫੈਕਟਰੀ ਅੰਦਰ ਪਿਆ ਕਰੋੜਾਂ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।



