ਚੰਡੀਗੜ੍ਹ ਦੀ ਮਾਰਕਿਟ ਵਿਚ ਲੱਗੀ ਭਿਆਨਕ ਅੱਗ, 6 ਦੁਕਾਨਾਂ ਚੜ੍ਹੀਆਂ ਅੱਗ ਦੀ ਭੇਟ

ਚੰਡੀਗੜ੍ਹ – ਇਥੋਂ ਦੇ ਸੈਕਟਰ 38/ ਸੀ ਵਿਖੇ ਭਿਆਨਕ ਅੱਗ ਲੱਗਣ ਕਾਰਨ ਉੰਨ ਮਾਰਕੀਟ ਇਸ ਦੀ ਲਪੇਟ ਵਿਚ ਆ ਗਈ, ਜਿਸ ਕਾਰਣ 6 ਦੁਕਾਨਾਂ ਅੱਗ…

ਚੰਡੀਗੜ੍ਹ – ਇਥੋਂ ਦੇ ਸੈਕਟਰ 38/ ਸੀ ਵਿਖੇ ਭਿਆਨਕ ਅੱਗ ਲੱਗਣ ਕਾਰਨ ਉੰਨ ਮਾਰਕੀਟ ਇਸ ਦੀ ਲਪੇਟ ਵਿਚ ਆ ਗਈ, ਜਿਸ ਕਾਰਣ 6 ਦੁਕਾਨਾਂ ਅੱਗ ਦੀ ਭੇਟ ਚੜ੍ਹ ਗਈਆਂ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦੇ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਮਹਿਕਮੇ ਦੇ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਅੱਗ’ ਤੇ ਕਾਬੂ ਪਾਇਆ। ਖੁਸ਼ਕਿਸਮਤੀ ਵਾਲੀ ਗੱਲ ਇਹ ਹੈ ਕਿ ਇਸ ਅੱਗ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ- ਮਸ਼ਹੂਰ ਵਾਤਾਵਰਣ ਪ੍ਰੇਮੀ ਤੇ ਚਿਪਕੋ ਅੰਦੋਲਨ ਦੇ ਨੇਤਾ ਸੁੰਦਰ ਲਾਲ ਬਹੁਗੁਣਾ ਦੀ ਕੋਰੋਨਾ ਨਾਲ ਹੋਈ ਮੌਤ

ਇਹ ਵੀ ਪੜ੍ਹੋ-ਫਿਰ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੱਥੇ ਕਿੰਨਾ ਹੋਇਆ ਵਾਧਾ  

ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਗੱਡੀਆਂ ਲੈ ਕੇ ਮੌਕੇ’ ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਉਣ ਦੇ ਕੰਮ ਵਿਚ ਲੱਗ ਗਏ। ਕਾਫੀ ਮੁਸ਼ੱਕਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਮਹਿਕਮੇ ਦੇ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾ ਲਿਆ ਹੈ। ਇਸ ਅੱਗ ਵਿਚ ਬਾਜ਼ਾਰ ਦੀਆਂ ਤਕਰੀਬਨ ਛੇ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਇਸ ਦੇ ਨਾਲ ਹੀ ਫਾਇਰ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਚੁੱਕਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਣ ਕਿੰਨਾ ਕੁ ਨੁਕਸਾਨ ਹੋਇਆ ਹੈ ਇਸ ਬਾਰੇ ਸਪੱਸ਼ਟ ਰੂਪ ਨਾਲ ਨਹੀਂ ਦੱਸਿਆ ਜਾ ਸਕਿਆ ਹੈ। 

Leave a Reply

Your email address will not be published. Required fields are marked *